ਭਗਵੰਤ ਮਾਨ ਨੇ ਪੰਜਾਬ 'ਚ ਸ਼ੁਰੂ ਕੀਤਾ ਮਾਫ਼ੀਆ ਵਿਰੋਧੀ ਦੌਰ - ਨਵਜੋਤ ਸਿੱਧੂ
ਸਿੱਧੂ ਨੇ ਟਵੀਟ ਕਰਕੇ ਭਗਵੰਤ ਮਾਨ ਦੀਆਂ ਤਾਰੀਫਾਂ ਦੇ ਬੰਨ੍ਹੇ ਪੁਲ
Navjot Sidhu
ਚੰਡੀਗੜ੍ਹ: ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਅੱਜ ਦੁਪਹਿਰ ਨੂੰ ਵੱਡਾ ਐਲਾਨ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਭਗਵੰਤ ਮਾਨ ਦੀਆਂ ਤਾਰੀਫਾਂ ਦੇ ਪੁਲ ਬੰਨ੍ਹ ਦਿੱਤੇ ਹਨ।
ਸਿੱਧੂ ਨੇ ਕਿਹਾ ਕਿ ਸਭ ਤੋਂ ਖ਼ੁਸ਼ਹਾਲ ਇਨਸਾਨ ਉਹ ਹੈ ਜਿਸ ਤੋਂ ਕੋਈ ਵੀ ਉਮੀਦ ਨਹੀਂ ਰੱਖਦਾ। ਭਗਵੰਤ ਮਾਨ ਨੇ ਉਮੀਦਾਂ ਦੇ ਪਹਾੜ ਨਾਲ ਪੰਜਾਬ ਵਿੱਚ ਇੱਕ ਨਵਾਂ ਮਾਫ਼ੀਆ ਵਿਰੋਧੀ ਦੌਰ ਸ਼ੁਰੂ ਕੀਤਾ ਹੈ। ਉਮੀਦ ਹੈ ਕਿ ਉਹ ਲੋਕ ਪੱਖੀ ਨੀਤੀਆਂ ਨਾਲ ਪੰਜਾਬ ਨੂੰ ਮੁੜ ਖ਼ੁਸ਼ਹਾਲੀ ਦੇ ਰਾਹ 'ਤੇ ਲਿਆਉਣਗੇ।
ਦੱਸ ਦੇਈਏ ਕਿ ਕੱਲ੍ਹ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਵਜੋਤ ਸਿੱਧੂ ਨੇ ਆਪਣੇ ਅਸਤੀਫ਼ੇ ਦਾ ਜ਼ਿਕਰ ਟਵੀਟ ਕਰਦੇ ਹੋਏ ਕੀਤਾ ਸੀ। ਸੋਨੀਆ ਗਾਂਧੀ ਨੂੰ ਨਵਜੋਤ ਸਿੱਧੂ ਵਲੋਂ ਸਿਰਫ਼ ਇਕ ਲਾਈਨ ਵਿਚ ਹੀ ਆਪਣਾ ਅਸਤੀਫ਼ਾ ਲਿਖ ਕੇ ਭੇਜਿਆ ਗਿਆ ਸੀ।