ਟਰੈਵਲ ਏਜੰਸੀ ਤੇ ਕੋਚਿੰਗ ਇੰਸਟੀਚਿਊਟ ਫਰਮ ਦਾ ਲਾਇਸੈਸ 90 ਦਿਨਾਂ ਲਈ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫਰਮ ਨੂੰ ਟਰੈਵਲ ਏਜੰਟ, ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2023 ਤੱਕ ਸੀ ।

License of travel agency and coaching institute firm suspended for 90 days

 

ਐਸ.ਏ.ਐਸ ਨਗਰ: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੋਮਲ ਮਿੱਤਲ ਆਈ.ਏ.ਐਸ ਵੱਲੋ ਮੈਸਰਜ਼ ਬੀ.ਸੀ.ਸੀ,ਐਸ.ਸੀ.ਐਫ ਨੰਬਰ 106,ਦੂਜੀ ਅਤੇ ਤੀਜੀ ਮੰਜ਼ਿਲ, ਫੇਜ-10, ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।    

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਬੀ.ਸੀ.ਸੀ ਫਰਮ ਨੂੰ ਟਰੈਵਲ ਏਜੰਟ, ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2023 ਤੱਕ ਸੀ । ਉਨ੍ਹਾਂ ਦੱਸਿਆ ਕਿ ਦਫ਼ਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ’ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ।

Suspended

ਇਸ ਸਬੰਧੀ ਕਾਫੀ ਸਮਾ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾਂ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ । ਤਹਿਸੀਲਦਾਰ, ਮੋਹਾਲੀ ਵੱਲੋਂ ਤਮੀਲੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਮੈਸਰਜ਼ ਬੀ.ਸੀ.ਸੀ ਨਾਮ ਦਾ ਦਫਤਰ ਇਸ ਪਤੇ ਤੋਂ ਬੰਦ ਹੋ ਗਿਆ ਹੈ । ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ  90 ਦਿਨਾ ਲਈ ਮੁਅੱਤਲ ਕਰ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।