DGP Gaurav Yadav News: ਨਸ਼ੇ ਨੂੰ ਪੰਜਾਬ 'ਚੋਂ ਖ਼ਤਮ ਕਰਨਾ ਹੀ ਸਰਕਾਰ ਦਾ ਮੁੱਖ ਮਕਸਦ- DGP ਪੰਜਾਬ ਗੌਰਵ ਯਾਦਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

DGP Gaurav Yadav News: ਜੇ ਪੁਲਿਸ ਤੇ ਹਮਲਾ ਹੋਵੇਗਾ ਤਾਂ ਪੁਲਿਸ ਆਪਣੇ ਬਚਾਅ ਲਈ ਫ਼ਾਇਰ ਕਰੇਗੀ- DGP ਪੰਜਾਬ

DGP Gaurav Yadav Press Conference News in punjabi

DGP Gaurav Yadav Press Conference News in punjabi: ਨਸ਼ਾ ਤਸਕਰਾਂ ਨੂੰ ਲੈ ਕੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਅਹਿਮ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਪੰਜਾਬ 'ਚੋਂ ਖ਼ਤਮ ਕਰਨਾ ਹੀ ਸਰਕਾਰ ਦਾ ਮਕਸਦ ਹੈ।

ਪੰਜਾਬ ਵਿਚ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਦੀ ਸ਼ਾਂਤੀ ਹਰ ਹਾਲ ਵਿਚ ਬਹਾਲ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਦੋਂ ਤੋਂ ਪਾਕਿਸਤਾਨ ਬੈਠੇ ਨਸ਼ਾ ਤਸਕਰ ਵੀ ਡਰੇ ਹੋਏ ਹਨ। 

ਡੀਜੀਪੀ ਪੰਜਾਬ ਗੌਰਵ ਯਾਦਵ  ਨੇ ਕਿਹਾ ਕਿ ਕਾਨੂੰਨ ਦੀ ਮਰਿਆਦਾ 'ਚ ਰਹਿ ਕੇ ਹੀ ਪੁਲਿਸ ਕੰਮ ਕਰ ਰਹੀ ਹੈ। ਜੇ ਪੁਲਿਸ 'ਤੇ ਹਮਲਾ ਹੋਵੇਗਾ ਤਾਂ ਪੁਲਿਸ ਆਪਣੇ ਬਚਾਅ ਲਈ ਫ਼ਾਇਰ ਕਰੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਪਾਕਿਸਤਾਨ ਦੀ ਏਜੰਸੀ ਆਈਐਸਆਈ ਅਤੇ ਉਥੋਂ ਦੇ ਸਮੱਗਲਰਾਂ ਦਾ ਨੁਕਸਾਨ ਹੋਇਆ ਹੈ। ਅਜਿਹੇ ਵਿੱਚ ਹੁਣ ਪੰਜਾਬ ਵਿੱਚ ਅਸ਼ਾਂਤੀ ਫੈਲਾ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬ ਦੀ ਸ਼ਾਂਤੀ ਨੂੰ ਹਰ ਹਾਲ ਵਿਚ ਬਹਾਲ ਰੱਖਿਆ ਜਾਵੇਗਾ।