Shri Darbar Sahib News : ਸ੍ਰੀ ਦਰਬਾਰ ਸਾਹਿਬ ’ਚ ਸੋਨੇ ਦੀ ਧੁਆਈ ਦੀ ਕਾਰ ਸੇਵਾ ਹੋਈ ਸ਼ੁਰੂ
Shri Darbar Sahib News : ਯੂ.ਕੇ. ਦੀਆਂ ਸੰਗਤਾਂ ਵਲੋਂ ਪ੍ਰਬੰਧਕਾਂ ਦੇ ਸਹਿਯੋਗ ਨਾਲ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਸੇਵਾ
Gold washing Car Sewa begins at Sri Darbar Sahib Latest News in Punjabi
Gold washing Car Sewa begins at Sri Darbar Sahib Latest News in Punjabi : ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੇ ਪੱਤਰਿਆਂ ਦੀ ਧਵਾਈ ਦੀ ਕਾਰ ਸੇਵਾ ਅੱਜ ਯੂ.ਕੇ. ਦੀਆਂ ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਗਈ। ਇਹ ਕਾਰ ਸੇਵਾ ਬਾਬਾ ਮਹਿੰਦਰ ਸਿੰਘ ਯੂ.ਕੇ. ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।