ਸਾਬਕਾ ਵਿਧਾਇਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਨੂੰ ਦੋ ਸਾਲ ਦੀ ਸਜ਼ਾ
18 ਸਾਲ ਪੁਰਾਣੇ ਕੁੱਟਮਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿਤਾ
Former MLA Jasbir Singh Jassi Khangura
ਲੁਧਿਆਣਾ: ਲੁਧਿਆਣਾ ਦੀ ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਰੋਮਾਨਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਅਤੇ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ ਨੂੰ 18 ਸਾਲ ਪੁਰਾਣੇ ਕੁੱਟਮਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿਤਾ ਹੈ। ਇਹ ਮਾਮਲਾ 2008 ਦੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨਾਲ ਜੁੜਿਆ ਹੋਇਆ ਹੈ। ਅਦਾਲਤ ਨੇ ਦੋਵਾਂ ਨੂੰ ਦੋ-ਦੋ ਸਾਲ ਦੀ ਕੈਦ ਅਤੇ 3,000-3,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਇਸ ਮਾਮਲੇ ਵਿਚ ਨਾਮਜ਼ਦ 11 ਹੋਰਾਂ ਦੇ ਬਰੀ ਹੋਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਦੋਵਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿਤਾ ਗਿਆ।