ਫ਼ਿਰੋਜ਼ਪੁਰ 'ਚ ਸਰਕਾਰੀ ਸਕੂਲ ਦੇ ਅਧਿਆਪਕ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਵਜੋਂ ਨਿਭਾ ਰਹੇ ਸਨ ਸੇਵਾਵਾਂ
photo
ਫ਼ਿਰੋਜ਼ਪੁਰ, (ਤਪਿੰਦਰ ਸਿੰਘ) : ਬਲਾਕ ਮਮਦੋਟ ਅਧੀਨ ਆਉਂਦੇ ਸਰਕਾਰੀ ਮਿਡਲ ਸਕੂਲ ਜੋਧਪੁਰ ਵਿਖੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਰਜਨੀਸ਼ ਗਰੋਵਰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।
ਰਜਨੀਸ਼ ਗਰੋਵਰ ਸਵੇਰੇ ਰੋਜ਼ਾਨਾ ਵਾਂਗ ਅਪਣੇ ਘਰ ਤੋਂ ਗਊਸ਼ਾਲਾ ਜਾ ਰਹੇ ਸਨ। ਅਜੇ ਉਹ ਰਸਤੇ ਵਿਚ ਹੀ ਸਨ ਕਿ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਤੁਰਤ ਇਲਾਜ ਵਾਸਤੇ ਇਕ ਨਿਜੀ ਹਸਪਤਾਲ ਲੈ ਕੇ ਗਏ ਜਿਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ ਗਿਆ।
ਅਧਿਆਪਕ ਰਜਨੀਸ਼ ਗਰੋਵਰ ਬੀਐਲਓ ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੇ ਅਚਾਨਕ ਸਦੀਵੀ ਵਿਛੋੜੇ ਤੇ ਫਿਰੋਜ਼ਪੁਰ ਸਿਖਿਆ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।