Punjab School Holidays: ਪੰਜਾਬ ਵਿਚ ਬੱਚਿਆਂ ਨੂੰ ਲੱਗੀਆਂ ਮੌਜਾਂ! ਮਾਰਚ ਮਹੀਨੇ ਛੁੱਟੀਆਂ ਹੀ ਛੁੱਟੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

21 ਮਾਰਚ ਤੋਂ ਲਗਾਤਾਰ 3 ਛੁੱਟੀਆਂ ਆ ਰਹੀਆਂ

Punjab School Holidays news

ਵਿਦਿਆਰਥੀ ਹਰ ਸਮੇਂ ਛੁੱਟੀਆਂ ਬਾਰੇ ਹੀ ਸੋਚਦੇ ਰਹਿੰਦੇ ਹਨ। ਅਜਿਹੇ ਵਿਚ ਉਨ੍ਹਾਂ ਲਈ ਚੰਗੀ ਖ਼ਬਰ ਹੈ। ਪੰਜਾਬ ਵਿਚ ਵਿਦਿਆਰਥੀਆਂ ਨੂੰ 21 ਮਾਰਚ ਤੋਂ ਲਗਾਤਾਰ 3 ਛੁੱਟੀਆਂ ਆ ਰਹੀਆਂ ਹਨ। ਇਸ ਕਾਰਨ ਸਕੂਲ, ਕਾਲਜ ਤੇ ਦਫਤਰ ਬੰਦ ਰਹਿਣਗੇ।

21 ਮਾਰਚ ਦਿਨ ਸ਼ਨੀਵਾਰ ਨੂੰ ਈਦ-ਉਲ-ਫਿਤਰ ਹੈ। ਉਸ ਦਿਨ ਜਨਤਕ ਛੁੱਟੀ ਹੋਵੇਗੀ। ਇਸ ਦਿਨ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਅਗਲੇ ਦਿਨ 22 ਮਾਰਚ ਨੂੰ ਐਤਵਾਰ ਹੈ, ਜਿਸ ਕਾਰਨ ਹਫ਼ਤਾਵਾਰੀ ਛੁੱਟੀ ਹੋਵੇਗੀ। ਉਸ ਤੋਂ ਬਾਅਦ ਸੋਮਵਾਰ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ  ਦੀ ਯਾਦ 'ਚ ਜਨਤਕ ਛੁੱਟੀ ਹੋਵੇਗੀ। ਇਸ ਕਾਰਨ ਪੰਜਾਬ ਦੇ ਸਾਰੇ ਸਕੂਲ ਤੇ ਕਾਲਜ ਬੰਦ ਰਹਿਣਗੇ।

ਜ਼ਿਕਰਯੋਗ ਹੈ ਕਿ 26 ਮਾਰਚ ਦਿਨ ਵੀਰਵਾਰ ਨੂੰ ਰਾਮ ਨੌਮੀ ਹੈ। ਉਸ ਦਿਨ ਵੀ ਛੁੱਟੀ ਹੋਵੇਗੀ। 31 ਮਾਰਚ ਦਿਨ ਮੰਗਲਵਾਰ ਨੂੰ ਮਹਾਂਵੀਰ ਜਯੰਤੀ ਕਾਰਨ ਛੁੱਟੀ ਰਹੇਗੀ। ਦੱਸ ਦੇਈਏ ਕਿ ਇਸ ਸਮੇਂ ਸਕੂਲਾਂ ਅਤੇ ਕਾਲਜਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ। ਜ਼ਿਆਦਾਤਰ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਦੇ ਮਹੀਨੇ ਵਿੱਚ ਹੀ ਹੁੰਦੀਆਂ ਹਨ।

ਇਨ੍ਹਾਂ ਛੁੱਟੀਆਂ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਲਈ ਵਾਧੂ ਸਮਾਂ ਮਿਲੇਗਾ, ਜਦਕਿ ਦੂਜੇ ਪਾਸੇ ਲੋਕ ਲਗਾਤਾਰ ਤਿੰਨ ਦਿਨਾਂ ਦੇ ਲੰਬੇ ਵੀਕਐਂਡ ਦਾ ਫਾਇਦਾ ਉਠਾ ਕੇ ਘੁੰਮਣ-ਫਿਰਨ ਦਾ ਪ੍ਰੋਗਰਾਮ ਵੀ ਬਣਾ ਸਕਦੇ ਹਨ।