ਰਾਸ਼ਨ ਮਿਲਣ ਕਾਰਨ ਲੋਕਾਂ ਵੱਲੋਂ ਭਾਂਡੇ ਖੜਕਾ ਕੇ ਸਰਕਾਰ ਖਿਲਾਫ ਕੀਤਾ ਜਾਵੇਗਾ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਪੰਜਾਬ

ਇਸ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਜ਼ਿਲ੍ਹੇ ਦੇ ਪਿੰਡਾਂ...

Punjab Government Sri Mukatsar Sahib

ਸ਼੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿਚ 3 ਮਈ ਤਕ ਲਾਕਡਾਊਨ ਲਗਾਇਆ ਗਿਆ ਹੈ। ਇਸ ਦੇ ਚਲਦੇ ਸੂਬੇ ਦੇ ਮਜ਼ਦੂਰਾਂ ਨੂੰ ਭੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰਫਿਊ ਦੇ 25 ਦਿਨਾਂ ਵਿਚ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਰਾਸ਼ਨ ਨਹੀਂ ਦਿੱਤਾ ਗਿਆ।

ਇਸ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿਚ ਕੋਰੋਨਾ ਵਾਇਰਸ ਸਬੰਧੀ ਬਚਾਓ ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ 18 ਅਪ੍ਰੈਲ ਨੂੰ ਅਪਣੇ ਘਰਾਂ ਦੇ ਬਾਹਰ ਖੜ੍ਹ ਕੇ ਖਾਲੀ ਭਾਂਡੇ ਖੜਕਾ ਕੇ ਅਤੇ ਝੰਡੇ ਲਹਿਰਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ।

ਪੰਜਾਬ ਖ਼ੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੇ ਜ਼ਿਲ੍ਹਾ ਕਾਰਜਕਾਰੀ ,ਜ਼ਿਲ੍ਹਾ ਜਰਨਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ਬਾਜ ਸਿੰਘ ਭੁੱਟੀਵਾਲਾ, ਕਾਲਾ ਸਿੰਘ ਖੁੰਨਣ ਖੁਰਦ, ਕਾਕਾ ਸਿੰਘ ਖੁੰਡੇ ਹਲਾਲ, ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਕਾਲਾ ਸਿੰਘ ਸਿੰਘੇ ਵਾਲਾ ਅਤੇ ਰਾਜਾ ਸਿੰਘ ਖੁੰਨਣ ਖੁਰਦ ਆਦਿ ਆਗੂਆਂ ਨੇ ਪ੍ਰੈੱਸ ਦੇ ਨਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵੱਲੋਂ ਲਾਕਡਾਊਨ ਤੋਂ ਬਾਅਦ ਕਰਫਿਊ ਤਾਂ ਲਗਾਇਆ ਗਿਆ।

ਪਰ ਰੋਜ਼ ਕਮਾਈ ਕਰ ਕੇ ਖਾਣ ਵਾਲੇ ਮਜ਼ਦੂਰਾਂ ਨੂੰ ਕਰਫਿਊ ਦੇ 25 ਦਿਨ ਬੀਤਣ ਬਾਅਦ ਵੀ ਪਿੰਡਾਂ ਵਿੱਚ ਰਾਸ਼ਨ ਨਹੀਂ ਪਹੁੰਚਾਇਆ ਗਿਆ। ਉਹਨਾਂ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਆਬਾਦੀ ਦੇ ਧੁਰ ਹੇਠ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰ ਕੇ ਸਾਰਿਆਂ ਲਈ ਸਸਤੇ ਰਾਸ਼ਨ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਸਿਹਤ ਸੇਵਾਵਾਂ ਦਾ ਕੌਮੀਕਰਨ ਕਰਕੇ ਇਨ੍ਹਾਂ ਦਾ ਜੰਗੀ ਪੱਧਰ ਤੇ ਪਸਾਰਾ ਕੀਤਾ ਜਾਵੇ।

ਇਸ ਮਹਾਂਮਾਰੀ ਦੇ ਟਾਕਰੇ ਲਈ ਵੱਡੇ ਪੱਧਰ ਤੇ ਲੋਹੜੀ ਦੇ ਫੰਡ ਜਾਰੀ ਕੀਤੇ ਜਾਣ ਇਸ ਸਬੰਧੀ ਅਗਾਮੀ ਕਦਮ ਚੁੱਕਦਿਆਂ ਸਰਕਾਰੀ ਖਜ਼ਾਨੇ ਦਾ ਮੂੰਹ ਖੋਲ੍ਹਿਆ ਜਾਵੇ, ਵੱਡੇ ਉਦਯੋਗਪਤੀਆਂ ਅਤੇ ਵੱਡੇ ਭੂ ਮਾਲਕਾਂ ਦੀ ਉੱਪਰਲੀ 5-7 ਫੀਸਦੀ ਪਰਤ ਤੇ ਮੋਟਾ ਮਹਾਂਵਾਰੀ ਟੈਕਸ ਲਾ ਕੇ ਤੁਰੰਤ ਵਸੂਲੀ ਕੀਤੀ ਜਾਵੇ। ਵਧ ਤੋਂ ਵਧ ਵਲੰਟੀਅਰਾਂ ਦੀ ਸਿਹਤ ਸੰਭਾਲ ਲਈ ਵਰਤਿਆ ਜਾਵੇ ਇਸ ਬਾਬਤ ਲੋੜੀਂਦੀ ਸਿਖਲਾਈ ਦਿੱਤੀ ਜਾਵੇ।

ਪੁਲਿਸ ਸਖ਼ਤੀ ਪ੍ਰਸ਼ਾਸਕੀ ਢਿੱਲ ਮੱਠ ਤੇ ਅੜੀਅਲ ਵਤੀਰੇ ਤੋਂ ਇਲਾਵਾ ਸਿਆਸੀ ਬੇਰੁਖ਼ੀ ਨੂੰ ਨੱਥ ਪਾਈ ਜਾਵੇ। ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ, ਕਰੋਨਾ ਕਾਰਨ ਕੀਤੇ ਲਾਭ ਉਡਾਉਣ ਦੇ ਪੂਰੇ ਸਮੇਂ ਦੀ ਸਰਕਾਰੀ ਤੇ ਗ਼ੈਰ ਸਰਕਾਰੀ ਅਦਾਰਿਆਂ ਦੇ ਪੱਕੇ ਤੇ ਕੱਚੇ ਮਜ਼ਦੂਰਾਂ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ ਦੀ ਗਾਰੰਟੀ ਕੀਤੀ ਜਾਵੇ ਅਤੇ ਮਨਰੇਗਾ ਮਜ਼ਦੂਰਾਂ ਦੇ ਸਾਰੇ ਖੜ੍ਹੇ ਬਕਾਏ ਤੁਰੰਤ ਜਾਰੀ ਕੀਤੇ ਜਾਣ ਅਤੇ ਹੋਰਨਾਂ ਸਭਨਾਂ ਕਿਰਤੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।