Corona Virus : ਜ਼ਿਲ੍ਹੇ ਲੁਧਿਆਣੇ ਦੇ ਕਾਨੂੰਨਗੋ ਦੀ ਹੋਈ ਮੌਤ, ਮੌਤਾਂ ਦੀ ਕੁੱਲ ਗਿਣਤੀ ਹੋਈ 15

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਹੁਣ ਤੱਕ 206 ਲੋਕਾਂ ਵਿਚ ਕਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ

coronavirus

ਲੁਧਿਆਣਾ : ਪੰਜਾਬ ਵਿਚ ਕਰੋਨਾ ਵਾਇਰਸ ਦੇ ਨਵੇਂ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਲੁਧਿਆਣਾ ਜ਼ਿਲ੍ਹੇ ਦੇ ਪਾਇਲ ਵਿਖੇ ਰਹਿਣ ਵਾਲੇ 58 ਸਾਲਾ ਮਾਲ ਵਿਭਾਗ ਦੇ ਕਾਨੂੰਨਗੋ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ ਹੈ। ਦੱਸ ਦੱਈਏ ਕਿ ਗੁਰਮੇਲ ਸਿੰਘ ਨਾ ਦੇ ਇਹ ਵਿਅਕਤੀ ਪਾਇਲ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਉਹ ਘਰ ਵਿਚ ਹੀ ਰਹਿ ਰਿਹਾ ਸੀ।

ਪਰਿਵਾਰ ਨੇ ਦੱਸਿਆ ਕਿ 10 ਅਪ੍ਰੈਲ ਤੋਂ ਉਸ ਦੀ ਸਿਹਤ ਕੁਝ ਖਰਾਬ ਚੱਲ ਰਹੀ ਸੀ। ਜਿਸ ਤੋਂ ਬਾਅਦ ਉਸ ਨੂੰ 14 ਅਪ੍ਰੈਲ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਹਸਪਤਾਲ ਵਿਚ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਹਾਲਾਂਕਿ ਗੁਰਮੇਲ ਸਿੰਘ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਸੀ ਅਤੇ ਉਹ ਕਈ ਦਿਨਾਂ ਤੋਂ ਘਰ ਵਿਚ ਹੀ ਰਹਿ ਰਹੇ ਸਨ।

ਸਿਹਤ ਵਿਭਾਗ ਅਤੇ ਹਸਪਤਾਲ ਪ੍ਰਬੰਧਨ ਵੱਲੋਂ ਅੱਜ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ। ਦੱਸ ਦੱਈਏ ਕਿ ਪੰਜਾਬ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਤੇਜ਼ੀ ਨਾਲ ਵੱਧਾ ਹੋ ਰਿਹਾ ਹੈ ਅਤੇ ਪੰਜਾਬ ਵਿਚ ਕਰੋਨਾ ਵਾਇਰਸ ਨਾਲ ਸਭ ਤੋਂ ਜਿਆਦਾ ਪ੍ਰਭਾਵਿਤ ਇਲਾਕਾ ਮੁਹਾਲੀ ਦਾ ਹੈ ਜਿਥੇ ਹੁਣ ਤੱਕ 56 ਕੇਸ ਸਾਹਮਣੇ ਆ ਚੁੱਕੇ ਹਨ।

ਪੂਰੇ ਪੰਜਾਬ ਵਿਚ ਹੁਣ ਤੱਕ 206 ਲੋਕਾਂ ਵਿਚ ਕਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਲੁਧਿਆਣਾ ਦੇ ਕਾਨੂੰਨਗੋ ਦੀ ਮੌਤ ਤੋਂ ਬਾਅਦ ਇਥੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 15 ਤੱਕ ਪਹੁੰਚ ਗਈ ਹੈ। ਉੱਥੇ ਹੀ 29 ਦੇ ਕਰੀਬ ਮਰੀਜ਼ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਪਾਤ ਪਾ ਕੇ ਠੀਕ ਹੋਣ ਤੋਂ ਬਾਅਦ ਆਪਣੇ ਘਰ ਚਲੇ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।