ਦਿਲ ਦਹਿਲਾਉਣ ਵਾਲਾ ਮਾਮਲਾ: ਵਿਅਕਤੀ ਦਾ ਸਿਰ ਵੱਢ ਕੇ ਨਾਲ ਲੈ ਗਿਆ ਕਾਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿੰਡ ਵਿਚ ਸਹਿਮ ਦਾ ਮਾਹੌਲ

Murder

ਫਰੀਦਕੋਟ ( ਸੁਖਜਿੰਦਰ ਸਹੋਤਾ) ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ, ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਅਜਿਹਾ ਹੀ ਦਿਲ ਨੂੰ ਦਹਿਲਾਉਣ ਵਾਲਾ ਮਾਮਲਾ ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਤੋਂ  ਸਾਹਮਣੇ ਆਇਆ। ਜਿਥੇ ਇਕ 60 ਸਾਲ ਦੇ ਵਿਅਕਤੀ ਦਾ ਸਿਰ ਵੱਢ ਕੇ  ਕਾਤਲ ਆਪਣੇ ਨਾਲ ਲੈ ਗਏ। ਘਟਨਾ ਦੀ ਪੂਰੀ ਜਾਣਕਾਰੀ ਪੁਲਿਸ ਨੂੰ ਦਿੱਤੀ  ਗਈ। ਪੁਲਿਸ ਨੇ ਮੌਕੇ ਤੇ ਪੁਹੰਚ ਕੇ ਆਪਣੀ ਜਾਂਚ ਆਰੰਭ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕੇ ਘਟਨਾ ਸਵੇਰੇ ਕਰੀਬ ਪੰਜ ਵਜੇ ਦੀ ਹੈ ਜਦੋਂ ਹਰਪਾਲ ਸਿੰਘ ਨਾਮ ਦਾ ਇਕ ਕਿਸਾਨ ਆਪਣੇ ਘਰ ਵਿੱਚ ਸੁੱਤਾ ਪਿਆ ਸੀ ਤਾਂ ਕਿਸੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਉਸ ਦਾ ਗੱਲ ਵੱਢ ਕੇ ਹੱਤਿਆ ਕਰ ਦਿੱਤੀ ਅਤੇ ਕਾਤਲ ਜਾਂਦੇ ਹੋਏ ਮ੍ਰਿਤਕ ਦਾ ਸਿਰ ਵੱਢ ਕੇ ਆਪਣੇ ਨਾਲ ਲੈ ਗਏ। ਫਿਲਹਾਲ ਮਾਮਲਾ ਨਿੱਜੀ ਰੰਜਿਸ਼ ਦਾ ਸਮਝਿਆ ਜਾ ਰਿਹਾ ਜਿਸ ਨੂੰ ਲੈ ਕੇ ਪੁਲਿਸ ਜਾਂਚ ਕਰ ਰਹੀ ਹੈ।

ਇਸ ਮੌਕੇ ਪਿੰਡ ਦੇ ਸਰਪੰਚ ਸ਼ਾਮ ਲਾਲ ਨੇ ਦੱਸਿਆ ਕਿ ਸਵੇਰੇ ਜਦ ਉਸਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਹ ਤੁਰੰਤ ਘਟਨਾ ਵਾਲੀ ਜਗ੍ਹਾ ਤੇ ਪਹੁੰਚੇ ਤੇ ਦੇਖਿਆ ਕਿ ਹਰਪਾਲ ਸਿੰਘ ਦਾ ਗਲਾ ਵੱਢ ਕੇ ਹੱਤਿਆ ਕੀਤੀ ਗਈ ਤੇ ਕਾਤਲ ਉਸਦੀ ਧੋਣ ਵੱਢ ਕੇ ਨਾਲ ਲੈ ਗਏ। ਉਹਨਾਂ ਦੱਸਿਆ ਕਿ ਹਰਪਾਲ ਸਿੰਘ ਆਪਣੀ ਵਧੀਆ ਕਿਸਾਨੀ ਕਰਕੇ ਖੁਸ਼ ਸੀ। ਉਸਦਾ ਇਕ ਬੇਟਾ ਹੈ ਅਤੇ ਪਰਿਵਾਰਕ ਤੌਰ ਤੇ ਵੀ ਕੋਈ ਮੁਸ਼ਕਿਲ ਨਹੀ ਸੀ।

ਇਸ ਮਾਮਲੇ 'ਚ ਡੀਐਸਪੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਘਟਨਾ ਵਾਲੀ ਥਾਂ ਤੇ ਪਹੁੰਤ ਗਈ। ਪੁਲਿਸ ਹਰ ਏਂਗਲ ਤੋਂ ਜਾਂਚ ਕਰ ਰਹੀ ਹੈ ਅਤੇ ਕੁਝ ਕਲੂ ਵੀ ਮਿਲੇ ਹਨ ਜਿਸ ਦਾ ਖੁਲਾਸਾ ਹਲੇ ਨਹੀਂ ਕਰ ਸਕਦੇ। ਉਮੀਦ ਹੈ ਕੇ ਜਲਦ ਹੀ ਇਸ ਰਹੱਸ ਤੋਂ ਪਰਦਾ ਚੁੱਕਿਆ ਜਵੇਗਾ।