ਕੋਰੋਨਾ ਸਮੇਤ ਕਈ ਮੁੱਦਿਆਂ 'ਤੇ ਚਰਚਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਸੱਦੀ ਅਹਿਮ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੀਟਿੰਗ ਵਿਚ ਅਹਿਮ ਮੁੱਦਾ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਵੀ ਹੈ।

Punjab Chief Minister

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੋਰੋਨਾ ਕੇਸਾਂ ਕਰਕੇ ਸੂਬੇ 'ਚ ਕਈ ਸਖ਼ਤੀਆਂ ਦੇ ਨਾਲ-ਨਾਲ ਸਰਕਾਰ ਨੇ ਨਾਈਟ ਕਰਫਿਊ ਲਾਗੂ ਕੀਤਾ ਸੀ। ਇਸ ਵਿਚਕਾਰ ਅੱਜ ਮੁੜ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਉੱਚ ਪੱਧਰੀ ਬੈਠਕ ਸੱਦੀ ਹੈ। ਦੱਸ ਦਈਏ ਕਿ ਇਸ ਮੀਟਿੰਗ ਵਿਚ ਕੋਰੋਨਾ ਹੀ ਨਹੀਂ ਸਗੋਂ ਹੋਰ ਵੀ ਕਈ ਅਹਿਮ ਮੁੱਦੇ ਤੇ ਚਰਚਾ ਹੋਵੇਗੀ। ਮੀਟਿੰਗ ਵਿਚ ਅਹਿਮ ਮੁੱਦਾ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਵੀ ਹੈ।

ਇਸ ਮੀਟਿੰਗ ਵਿਚ ਪਾਰਟੀ ਪ੍ਰਧਾਨ ਸੁਨੀਲ ਜਾਖੜ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਮੰਤਰੀ ਟ੍ਰੈਪ ਰਾਜਿੰਦਰ ਸਿੰਘ ਬਾਜਵਾ ਅਤੇ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਿੱਚ ਹਿੱਸਾ ਲੈਣਗੇ।

ਦੱਸਣਯੋਗ ਹੈ ਕਿ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਦਿੱਤੇ ਅਸਤੀਫ਼ੇ ਕਰਕੇ ਪੰਜਾਬ 'ਚ ਸਿਆਸਤ ਗਰਮਾ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸਥਿਤੀ ‘ਤੇ ਵਿਚਾਰ ਕਰਨ ਲਈ ਉੱਚ ਪੱਧਰੀ ਬੈਠਕ ਬੁਲਾਈ ਹੈ।