ਅਗਲੇ ਤਿੰਨ ਦਿਨ ਸੂਬੇ ’ਚ ਹੋਵੇਗਾ ਗਰਮੀ ਦਾ ਕਹਿਰ, ਪਾਰਾ ਮੁੜ ਚੜ੍ਹਿਆ 

ਏਜੰਸੀ

ਖ਼ਬਰਾਂ, ਪੰਜਾਬ

ਕਈ ਜ਼ਿਲ੍ਹਿਆਂ 'ਚ ਪਾਰਾ 43 ਡਿਗਰੀ ਸੈਲਸੀਅਸ ਤੋਂ ਉਪਰ ਰਹੇਗਾ। ਕੱਲ੍ਹ ਤੇ ਪਰਸੋਂ ਵੀ ਮੌਸਮ ਅਜਿਹਾ ਹੀ ਰਹੇਗਾ।

The next three days will be hot in the state, mercury rises again

 

ਲੁਧਿਆਣਾ :  ਬੀਤੇ ਦਿਨੀਂ ਪਏ ਥੋੜ੍ਹੇ ਮੀਂਹ ਤੇ ਹਨੇਰੀ ਨਾਲ ਸਮੇਂ ਤੋਂ ਪਹਿਲਾਂ ਪਈ ਗਰਮੀ ਤੋਂ ਕੁੱਝ ਰਾਹਤ ਮਿਲੀ ਸੀ ਪਰ ਸ਼ਨਿੱਚਰਵਾਰ ਤੋਂ ਗਰਮੀ ਤੇ ਪਾਰਾ ਮੁੜ ਵੱਧ ਗਿਆ ਹੈ। ਐਤਵਾਰ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਨੇ ਸਵੇਰ ਤੋਂ ਹੀ ਅੱਗ ਲਗਾ ਦਿੱਤੀ ਹੈ। ਕਈ ਜ਼ਿਲ੍ਹਿਆਂ 'ਚ ਸਵੇਰੇ ਹੀ ਪਾਰਾ 23 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਮੌਸਮ ਵਿਗਿਆਨੀਆਂ ਮੁਤਾਬਕ ਅੱਜ ਤੇਜ਼ ਗਰਮੀ ਦਾ ਕਹਿਰ ਜਾਰੀ ਰਹੇਗਾ ਜਿਸ ਕਾਰਨ ਦਿਨ ਦਾ ਤਾਪਮਾਨ ਤੇਜ਼ੀ ਨਾਲ ਵਧੇਗਾ। ਕਈ ਜ਼ਿਲ੍ਹਿਆਂ 'ਚ ਪਾਰਾ 43 ਡਿਗਰੀ ਸੈਲਸੀਅਸ ਤੋਂ ਉਪਰ ਰਹੇਗਾ। ਕੱਲ੍ਹ ਤੇ ਪਰਸੋਂ ਵੀ ਮੌਸਮ ਅਜਿਹਾ ਹੀ ਰਹੇਗਾ।

20 ਅਪ੍ਰੈਲ ਤੋਂ ਮੌਸਮ ਬਦਲ ਜਾਵੇਗਾ ਕਿਉਂਕਿ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਇਕ ਵਾਰ ਫਿਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਪੰਜਾਬ 'ਤੇ ਵੀ ਪਏਗਾ। ਉੱਤਰੀ ਪੰਜਾਬ 'ਚ ਮੀਂਹ ਤੇ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੌਰਾਨ ਤੇਜ਼ ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿਚ ਤੂਫ਼ਾਨ ਆ ਸਕਦਾ ਹੈ। ਡਾ. ਮਨਮੋਹਨ ਸਿੰਘ, ਡਾਇਰੈਕਟਰ, ਇੰਡੀਆ ਮੈਟਰੋਲੋਜੀਕਲ ਵਿਭਾਗ, ਚੰਡੀਗੜ੍ਹ ਨੇ ਕਿਹਾ ਕਿ ਐਤਵਾਰ ਤੇ ਸੋਮਵਾਰ ਨੂੰ ਤਾਪਮਾਨ ਰਿਕਾਰਡ ਉੱਚਾ ਰਹੇਗਾ। ਅਜਿਹੇ 'ਚ ਲੋਕਾਂ ਨੂੰ ਧੁੱਪ ਤੋਂ ਬਚਣਾ ਚਾਹੀਦਾ ਹੈ।

14 ਅਪ੍ਰੈਲ ਨੂੰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਦਿਨ ਦੇ ਤਾਪਮਾਨ 'ਚ ਸਿਰਫ਼ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸ਼ਨੀਵਾਰ ਨੂੰ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 37 ਤੋਂ 39 ਡਿਗਰੀ ਸੈਲਸੀਅਸ ਦੇ ਦਾਇਰੇ ਵਿਚ ਰਿਹਾ। ਹਾਲਾਂਕਿ ਸਾਰੇ ਜ਼ਿਲ੍ਹਿਆਂ 'ਚ ਗਰਮੀ ਦਾ ਕਹਿਰ ਜਾਰੀ ਰਿਹਾ। ਡਾ. ਮਨਮੋਹਨ ਨੇ ਕਿਹਾ ਕਿ  20 ਅਪ੍ਰੈਲ ਤੋਂ ਬਾਅਦ ਮੌਸਮ ਮੁੜ ਬਦਲ ਜਾਵੇਗਾ ਤੇ ਲੋਕ ਰਾਹਤ ਮਹਿਸੂਸ ਕਰਨਗੇ।