ਮੋਰਚੇ ਕਾਰਨ ਮੁਹਾਲੀ-ਚੰਡੀਗੜ੍ਹ ਸਰਹੱਦ ਬੰਦ ਮਾਮਲਾ: ਹਾਈ ਕੋਰਟ ਵਿਚ ਅੱਜ ਨਹੀਂ ਹੋ ਸਕੀ ਸੁਣਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਗਲੀ ਸੁਣਵਾਈ ਲਈ 17 ਮਾਰਚ ਤਰੀਕ ਤੈਅ

Punjab Haryana High Court

 


ਮੁਹਾਲੀ: ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਕਈ ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਦੇ ਮਾਮਲੇ ਵਿਚ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਚੱਲ ਰਹੇ ਪੱਕੇ ਮੋਰਚੇ ’ਤੇ ਅੱਜ ਹਾਈ ਕੋਰਟ ਵਿਚ ਸੁਣਵਾਈ ਨਹੀਂ ਹੋ ਸਕੀ। ਹਾਈ ਕੋਰਟ ਨੇ ਹੁਣ ਇਸ ਮਾਮਲੇ ਦੀ ਸੁਣਵਾਈ ਲਈ 17 ਮਈ ਦੀ ਤਰੀਕ ਤੈਅ ਕੀਤੀ ਹੈ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ : ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤ ’ਚ ਗੋਲੀ ਲੱਗਣ ਕਾਰਨ ਮੌਤ

ਇਸ ਦੌਰਾਨ ਸੂਬਾ ਸਰਕਾਰ ਨੂੰ ਮਾਮਲੇ ਦੀ ਮੌਜੂਦਾ ਸਥਿਤੀ ਤੋਂ ਹਾਈ ਕੋਰਟ ਨੂੰ ਜਾਣੂ ਕਰਵਾਉਣਾ ਹੈ। ਪਿਛਲੇ ਕਈ ਮਹੀਨਿਆਂ ਤੋਂ ਮੁਹਾਲੀ-ਚੰਡੀਗੜ੍ਹ ਸਰਹੱਦ 'ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਪੱਕਾ ਮੋਰਚਾ ਲਾਇਆ ਹੋਇਆ ਹੈ। ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਇਸ ਨੂੰ ਚੁੱਕਣ ਵਿਚ ਨਾਕਾਮ ਰਹੀ ਹੈ।

ਇਹ ਵੀ ਪੜ੍ਹੋ: ਬਾਲੀਵੁਡ ਜਗਤ ਤੋਂ ਆਈ ਮੰਦਭਾਗੀ ਖ਼ਬਰ, ਇਸ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ

ਕਿਹਾ ਜਾ ਰਿਹਾ ਹੈ ਕਿ ਸਰਹੱਦ ’ਤੇ ਲੱਗੇ ਇਸ ਮੋਰਚੇ ਕਾਰਨ ਮੁਹਾਲੀ ਫੇਜ਼-7, 8 ਸਮੇਤ ਚੰਡੀਗੜ੍ਹ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਪੁਲਿਸ ਵੱਲੋਂ ਰਿਹਾਇਸ਼ੀ ਇਲਾਕਿਆਂ ਦੇ ਵਿਚਕਾਰ ਵਾਲੇ ਰਸਤਿਆਂ ਤੋਂ ਟਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ ਪਰ ਆਵਾਜਾਈ ਸੁਚਾਰੂ ਢੰਗ ਨਾਲ ਨਾ ਚੱਲਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਜਿਉਂ ਦੀਆਂ ਤਿਉਂ ਹੀ ਬਣੀਆਂ ਹੋਈਆਂ ਹਨ। ਦੱਸ ਦੇਈਏ ਕਿ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰ ਪਿਛਲੇ ਲੰਬੇ ਸਮੇਂ ਤੋਂ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਧਰਨੇ ’ਤੇ ਬੈਠੇ ਹਨ।