ਫਾਜ਼ਿਲਕਾ 'ਚ ਨਾਜਾਇਜ਼ ਮਾਈਨਿੰਗ 'ਤੇ ਪੁਲਿਸ ਦੀ ਛਾਪੇਮਾਰੀ, ਚੈਕਿੰਗ ਦੌਰਾਨ ਰੇਤੇ ਸਮੇਤ 2 ਪੀਟਰ ਰੇਹੜੇ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਅਣਪਛਾਤੇ ਵਾਹਨ ਚਾਲਕਾਂ ਖ਼ਿਲਾਫ਼ ਕੇਸ ਕੀਤਾ ਦਰਜ

PHOTO

'

ਫਾਜ਼ਿਲਕਾ: ਜ਼ਿਲਾ ਫਾਜ਼ਿਲਕਾ ਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ 2 ਪੀਟਰ ਰੇਹੜੇ ਅਤੇ 80 ਵਰਗ ਫੁੱਟ ਰੇਤ ਬਰਾਮਦ ਕਰਕੇ ਅਣਪਛਾਤੇ ਵਾਹਨ ਚਾਲਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਵਿਆਹ ਤੋਂ 7 ਦਿਨ ਪਹਿਲਾਂ ਲਾੜੀ ਕਰ ਗਈ ਵੱਡਾ ਕਾਂਡ, ਧਰੇ-ਧਰਾਏ ਰਹਿ ਗਏ ਸਾਰੇ ਪਕਵਾਨ 

ਮਾਮਲੇ ਦੀ ਜਾਂਚ ਏਐਸਆਈ ਭਗਵਾਨ ਚੰਦ ਕਰ ਰਹੇ ਹਨ। ਪੁਲਿਸ ਅਨੁਸਾਰ ਗਸ਼ਤ ਅਤੇ ਚੈਕਿੰਗ ਮੁਹਿੰਮ ਦੌਰਾਨ ਉਨ੍ਹਾਂ ਨੂੰ ਮੁਖਬਰ ਵੱਲੋਂ ਇਤਲਾਹ ਦਿੱਤੀ ਗਈ ਕਿ ਦੋ ਪੀਟਰ ਰੇਹੜੇ ’ਚੋਂ ਰੇਤ ਦੀ ਚੋਰੀ ਕੀਤੀ ਜਾ ਰਹੀ ਹੈ। ਸੂਚਨਾ ਦੇ ਆਧਾਰ ’ਤੇ ਜਦੋਂ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਮੁਲਜ਼ਮ ਪੁਲਿਸ ਨੂੰ ਦੇਖ ਕੇ ਫਰਾਰ ਹੋ ਗਏ। ਪੁਲਿਸ ਨੇ ਮੌਕੇ ’ਤੇ 2 ਪੀਟਰ ਰੇਹੜੇ ਸਮੇਤ 80 ਵਰਗ ਫੁੱਟ ਰੇਤ ਬਰਾਮਦ ਕਰਕੇ ਅਣਪਛਾਤੇ ਵਾਹਨ ਚਾਲਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਬਾਲੀਵੁਡ ਜਗਤ ਤੋਂ ਆਈ ਮੰਦਭਾਗੀ ਖ਼ਬਰ, ਇਸ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ