Punjab News: 14 ਮਹੀਨਿਆਂ ਬਾਅਦ ਜੇਲ ’ਚੋਂ ਬਾਹਰ ਆਏ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ
ਈਡੀ ਵੱਲੋਂ ਆਮਦਨ ਤੋਂ ਵੱਧ ਜਾਇਜਾਦ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ
Sadhu Singh Dharamsot
Punjab News: ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਬੁੱਧਵਾਰ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਤੋਂ ਬਾਹਰ ਆ ਗਏ ਹਨ। ਉਹ ਪਿਛਲੇ 14 ਮਹੀਨੇ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਵਿਚ ਬੰਦ ਸਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 2022 ਵਿੱਚ ਧਰਮਸੋਤ ਖਿਲਾਫ਼ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ 15 ਜਨਵਰੀ 2024 ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਦਾਲਤ ਨੇ ਉਸ ਨੂੰ ਜੰਗਲ ਘੁਟਾਲੇ ਦਾ ਮਾਸਟਰਮਾਈਂਡ ਦੱਸਿਆ ਸੀ। ਇਸ ਤੋਂ ਬਾਅਦ ਉਸ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਇਸ ਤੋਂ ਬਾਅਦ ਹੁਣ ਉਸ ਨੂੰ ਜ਼ਮਾਨਤ ਮਿਲ ਗਈ ਹੈ