Ludhiana News: ਚੋਣ ਡਿਊਟੀ 'ਤੇ ਹਾਜ਼ਰ ਨਾ ਹੋਣ 'ਤੇ ਲੁਧਿਆਣਾ ਪ੍ਰਸ਼ਾਸਨ ਨੇ 6 ਅਧਿਆਪਕਾਵਾਂ ਨੂੰ ਕੀਤਾ ਮੁਅੱਤਲ

ਏਜੰਸੀ

ਖ਼ਬਰਾਂ, ਪੰਜਾਬ

ਜ਼ਿਮਨੀ ਚੋਣ ਨੂੰ ਲੈ ਕੇ ਗ਼ੈਰ-ਹਾਜ਼ਰ ਰਹਿਣ ਵਾਲੀਆਂ 6 ਅਧਿਆਪਕਾਵਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਹੈ।

Ludhiana administration suspends 6 teachers for not attending election duty

 

Ludhiana News: ਲੁਧਿਆਣਾ ਪ੍ਰਸ਼ਾਸਨ ਵੱਲੋਂ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਗ਼ੈਰ-ਹਾਜ਼ਰ ਰਹਿਣ ਵਾਲੀਆਂ 6 ਅਧਿਆਪਕਾਵਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਇਨ੍ਹਾਂ 6 ਅਧਿਆਪਕਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਇਹ ਸਾਰੀਆਂ ਅਧਿਆਪਕਾਵਾਂ ਸਰਕਾਰੀ ਪ੍ਰਾਇਮਰੀ ਸਕੂਲ, ਸੁਨਟ ਨਾਲ ਸਬੰਧਤ ਹਨ। ਇਹ ਹੁਕਮ ਚੋਣ ਰਜਿਸਟ੍ਰੇਸ਼ਨ ਅਫ਼ਸਰ ਅਤੇ ਸਹਾਇਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਲੁਧਿਆਣਾ ਵੱਲੋਂ ਜਾਰੀ ਕੀਤੇ ਗਏ ਹਨ।

ਆਗਾਮੀ ਵੋਟਰ ਸੂਚੀ ਵਿਸ਼ੇਸ਼ ਸੰਖੇਪ ਸੋਧ 2025 ਦੇ ਤਹਿਤ ਲੁਧਿਆਣਾ (ਪੱਛਮੀ) ਹਲਕੇ ਵਿੱਚ ਚੋਣ ਨਾਲ ਸਬੰਧਤ ਕੰਮ ਲਈ 6 ਅਧਿਆਪਕਾਵਾਂ  ਨੂੰ ਡਿਊਟੀ 'ਤੇ ਤਾਇਨਾਤ ਕੀਤਾ ਗਿਆ ਸੀ। ਡਿਊਟੀ ਆਰਡਰ ਦੇ ਅਨੁਸਾਰ, ਇਹ ਸਾਰੇ ਕਰਮਚਾਰੀ 12 ਅਪ੍ਰੈਲ 2025 ਤੋਂ 15 ਅਪ੍ਰੈਲ 2025 ਤਕ ਚੋਣ ਕਾਰਜਾਂ ਵਿੱਚ ਹਿੱਸਾ ਲੈਣਾ ਸੀ। 

ਜਿਹੜੀਆਂ ਅਧਿਆਪਕਾਵਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਉਮਾ ਸ਼ਰਮਾ - ਪ੍ਰਾਇਮਰੀ ਕੇਡਰ, ਗੁਰਵਿੰਦਰ ਕੌਰ - ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਜਸਪ੍ਰੀਤ - ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਸਰਬਜੀਤ ਕੌਰ - ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਹਰਦੀਪ ਕੌਰ – ਸਹਿਯੋਗੀ ਅਧਿਆਪਕਾ ਅਤੇ ਮਨਮਿੰਦਰ ਕੌਰ – ਸਹਿਯੋਗੀ ਅਧਿਆਪਕਾ ਸ਼ਾਮਲ ਹਨ।