Bathinda News: ਪੁੱਤ ਨੇ 30 ਰੁਪਏ ਪਿੱਛੇ ਬਜ਼ੁਰਗ ਮਾਂ ਦੀ ਤੋੜੀ ਲੱਤ, ਪੰਜਾਬ ਮਹਿਲਾ ਕਮਿਸ਼ਨ ਨੇ ਮਾਮਲੇ ’ਤੇ ਲਿਆ ਨੋਟਿਸ
ਸੀਨੀਅਰ ਅਧਿਕਾਰੀ ਕੋਲੋਂ ਮਾਮਲੇ ਦੀ ਜਾਂਚ ਕਰਵਾਉਣ ਦੇ ਆਦੇਸ਼
Bathinda News: ਬਠਿੰਡਾ ਦੇ ਕੋਠੇ ਸੁੱਚਾ ਸਿੰਘ ਵਾਲਾ ਰਹਿਣ ਵਾਲੇ ਇੱਕ ਵਿਅਕਤੀ ਵਲੋਂ ਆਪਣੀ ਬਜ਼ੁਰਗ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਜਦੋਂ ਉਸ ਨੇ ਉਸਨੂੰ ਨਸ਼ੀਲੇ ਪਦਾਰਥਾਂ ਲਈ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਰਾਖਸ਼ ਬਣ ਚੁੱਕੇ ਪੁੱਤ ਨੇ ਆਪਣੀ ਮਾਂ ਦੀ ਲੱਤਾਂ ਲੱਤ ਤੋੜ ਦਿੱਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚ ਗਏ। ਸੰਸਥਾ ਤੁਰੰਤ ਬਜ਼ੁਰਗ ਔਰਤ ਰਾਜਿੰਦਰ ਕੌਰ ਨੂੰ ਸਿਵਲ ਹਸਪਤਾਲ ਲੈ ਗਈ।
ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਇੱਕ ਬਜ਼ੁਰਗ ਔਰਤ ਨੇ ਕਿਹਾ ਕਿ ਮੇਰੇ ਪੁੱਤਰ ਨੇ ਮੇਰੇ ਤੋਂ ਸਿਗਰਟ ਲਈ 30 ਰੁਪਏ ਮੰਗੇ ਸਨ ਜੋ ਉਸ ਨੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਜਦੋਂ ਬਜ਼ੁਰਗ ਔਰਤ ਨੇ ਆਪਣੇ ਭਰਾ ਨੂੰ ਬੁਲਾਉਣਾ ਸ਼ੁਰੂ ਕੀਤਾ ਤਾਂ ਪੁੱਤਰ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।
ਔਰਤ ਨੇ ਦੱਸਿਆ ਕਿ ਉਸ ਦਾ ਪੁੱਤਰ ਡਿਪਰੈਸ਼ਨ ਵਿੱਚ ਹੈ ਅਤੇ ਉਸ ਦੀ ਨੂੰਹ ਨਾਲ ਉਸ ਦਾ ਤਲਾਕ ਦਾ ਕੇਸ ਹਾਈ ਕੋਰਟ ਵਿੱਚ ਚੱਲ ਰਿਹਾ ਹੈ। ਇਸ ਕਾਰਨ ਉਹ ਡਿਪਰੈਸ਼ਨ ਵਿੱਚ ਚਲਾ ਗਿਆ ਹੈ। ਆਪਣੇ ਪੈਸਿਆਂ ਨਾਲ ਉਸ ਨੇ ਆਪਣੀ ਨੂੰਹ ਨੂੰ ਪੜ੍ਹਾਇਆ ਅਤੇ ਉਸ ਨੂੰ ਨਰਸ ਬਣਾਇਆ। ਹੁਣ ਉਹ ਨਾ ਤਾਂ ਉਸ ਦੀ ਸੇਵਾ ਕਰ ਰਹੀ ਹੈ ਅਤੇ ਨਾ ਹੀ ਮੇਰੇ ਪੁੱਤਰ ਦੀ। ਇਸੇ ਲਈ ਉਸ ਨੇ ਹਾਈ ਕੋਰਟ ਵਿੱਚ ਤਲਾਕ ਦਾ ਕੇਸ ਦਾਇਰ ਕੀਤਾ ਹੈ। ਉਹ ਡਿਪਰੈਸ਼ਨ ਵਿੱਚ ਰਹਿਣ ਲੱਗ ਪਿਆ ਅਤੇ ਇਸ ਤੋਂ ਪਹਿਲਾਂ ਵੀ ਮੇਰਾ ਪੁੱਤਰ ਉਸ ਨੂੰ ਕਈ ਵਾਰ ਕੁੱਟ ਚੁੱਕਾ ਸੀ। ਹੁਣ ਫਿਰ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।
ਇਸ ਮਾਮਲੇ ਸਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ ਨੇ ਸੋ-ਮੋਟੋ ਨੋਟਿਸ ਲੈਂਦਿਆਂ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮਾਮਲੇ ਦੀ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਮਾਮਲੇ ਦੀ ਜਾਂਚ 2 ਦਿਨਾਂ ਵਿਚ ਪੂਰੀ ਕਰ ਕੇ ਕਮਿਸ਼ਨ ਨੂੰ ਭੇਜਣ ਦੀ ਹਦਾਇਤ ਦਿੱਤੀ ਹੈ।