ਕਿਸਾਨ ਬਣਦੀਆਂ ਕਿਸ਼ਤਾਂ ਸਮੇਂ ਸਿਰ ਬੈਂਕ ਵਿਚ ਜਮ੍ਹਾਂ ਕਰਵਾਉਣ : ਸੁਖਜਿੰਦਰ ਸਿੰਘ ਰੰਧਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਮੰਤਰੀ ਨੇ ਪੰਜਾਬ ਰਾਜ ਸਹਿਕਾਰੀ ਖੇਤੀ ਵਿਕਾਸ ਬੈਂਕ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਸ. ਰੰਧਾਵਾ ਨੇ ਇਹ ...

Sukhjinder Singh Randhawa

ਅੰਮ੍ਰਿਤਸਰ,   ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਮੰਤਰੀ ਨੇ ਪੰਜਾਬ ਰਾਜ ਸਹਿਕਾਰੀ ਖੇਤੀ ਵਿਕਾਸ ਬੈਂਕ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਸ. ਰੰਧਾਵਾ ਨੇ ਇਹ ਨਿਰਦੇਸ਼ ਅੱਜ ਇਥੇ ਅੰਮ੍ਰਿਤਸਰ ਵਿਖੇ ਪੰਜਾਬ ਰਾਜ ਸਹਿਕਾਰੀ ਖੇਤੀ ਵਿਕਾਸ ਬੈਂਕ ਦੇ ਪ੍ਰਬੰਧਕ ਹਰਿੰਦਰ ਸਿੰਘ ਸਿੱਧੂ ਅਤੇ ਰਾਜ ਭਰ ਦੇ ਉÎਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਆਦੇਸ਼ ਦਿਤੇ। ਸ. ਰੰਧਾਵਾ ਨੇ ਕਿਹਾ ਕਿ ਉਹ ਪਿੰਡਾਂ ਦੇ ਨਾਲ ਜੁੜੇ ਹੋਏ ਇਕ ਕਿਸਾਨ ਹਨ। ਇਹ ਬੈਂਕ ਵੀ ਪਿੰਡ ਪੱਧਰ 'ਤੇ ਕਿਸਾਨਾਂ ਦੀ ਸੇਵਾ ਵਿਚ ਹੈ।

ਸਹਿਕਾਰਤਾ ਮੰਤਰੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਹ ਬੈਂਕ ਕਿਸਾਨਾਂ ਦਾ ਆਪਣਾ ਬੈਂਕ ਹੈ ਅਤੇ ਉਹ ਆਪਣੀਆਂ ਬਣਦੀਆਂ ਕਿਸ਼ਤਾਂ ਸਮੇਂ-ਸਿਰ ਬੈਂਕ ਵਿੱਚ ਜਮਾਂ ਕਰਾਉਣ ਤਾਂ ਕਿ ਉਹਨਾਂ ਨੂੰ ਦੁਬਾਰਾ ਕਰਜ਼ੇ ਦੀ ਸਹੂਲਤ ਸਸਤੀ ਵਿਆਜ ਦਰਾਂ 'ਤੇ ਦਿੱਤੀ ਜਾ ਸਕੇ।ਇਸ ਮੌਕੇ ਅਧਿਕਾਰੀਆਂ ਨੇ ਅਪਣੇ ਵਿਚਾਰ ਤੇ ਮੁਸ਼ਕਲਾਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਸੀਆਂ। ਰੰਧਾਵਾ ਨੇ ਕਿਹਾ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਜੋ ਵੀ ਸਮੱਸਿਆਵਾਂ ਹੋਣਗੀਆਂ, ਉਹ ਪਹਿਲ ਦੇ ਅਧਾਰ 'ਤੇ  ਹੱਲ ਹੋਣਗੀਆਂ।