ਕੈਬਨਿਟ ਮੀਟਿੰਗ ਵਿਚ ਉਠਾਇਆ ਜਾਵੇਗਾ ਆਂਗਨਵਾੜੀ ਵਰਕਰਾਂ ਦਾ ਮੁੱਦਾ : ਓ.ਪੀ.ਸੋਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਕੂਲ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਪੰਜਾਬ ਦੇ ਆਂਗਨਵਾੜੀ ਮੁਲਾਜ਼ਮ ਯੂਨੀਅਨ  ਦੀ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਵੱਲੋਂ  ਉਨਾਂ ਦੀ ਰਿਹਾਇਸ਼ ਦੇ ਬਾਹਰ...

Anganwadi Workers

ਅੰਮ੍ਰਿਤਸਰ : ਸਕੂਲ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਪੰਜਾਬ ਦੇ ਆਂਗਨਵਾੜੀ ਮੁਲਾਜ਼ਮ ਯੂਨੀਅਨ  ਦੀ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਵੱਲੋਂ  ਉਨਾਂ ਦੀ ਰਿਹਾਇਸ਼ ਦੇ ਬਾਹਰ ਲਗਾਏ ਗਏ ਧਰਨੇ  ਮੌਕੇ ਯਾਦ-ਪੱਤਰ ਦਿਤਾ। ਸੋਨੀ ਮੁਤਾਬਕ ਚੋਣ ਜ਼ਾਬਤਾ ਹੋਣ ਕਾਰਨ ਉਨ੍ਹਾਂ ਦੀਆਂ ਮੰਗਾਂ 'ਤੇ ਫ਼ੈਸਲਾ ਨਹੀਂ ਕੀਤਾ ਜਾ ਸਕਦਾ। ਉਹ ਇਸ ਸਬੰਧ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਕੈਬਨਿਟ ਦੀ ਮੀਟਿੰਗ ਵਿੱਚ ਇਨਾਂ ਦੀ ਮੰਗਾਂ ਲੈ ਕੇ ਮੁੱਦਾ ਉਠਾਉਣਗੇ ਤਾਂ ਜੋ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹਰਿਆਣਾ ਸਰਕਾਰ ਵਾਂਗ ਸਹੂਲਤਾਂ ਦਿਤੀਆਂ ਜਾ ਸਕਣ। ਉਨ੍ਹਾਂ ਮੁਤਾਬਕ ਹਰਿਆਣਾ ਦੇ ਪੈਟਰਨ, 3-6 ਸਾਲ ਦੀ ਉਮਰ ਦੇ ਆਂਗਨਵਾੜੀ  ਕੇਂਦਰਾਂ ਨੂੰ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਤਬਦੀਲ ਕੀਤਾ ਗਿਆ ਹੈ।

ਕੁੱਝ ਹੋਰ ਮੁੱਦਿਆਂ ਅਤੇ ਤਨਖ਼ਾਹ ਸਬੰਧੀ ਫ਼ੈਸਲਾ ਕੀਤਾ ਜਾਵੇਗਾ। ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਨਾਗਰਿਕਾਂ ਦੇ ਹਿਤਾਂ ਦੀ ਰੱਖਿਆ ਕਰਨ ਦੀ ਵਚਨਬੱਧ ਹੈ। ਬਾਈਪੋਲ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਏਜੰਡਾ ਹੋਵੇਗਾ। ਸ੍ਰੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਅਤੇ ਸਿਖਿਆ ਨੂੰ ਅਪਣੇ  ਏਜੰਡੇ ਵਿਚ ਸੱਭ ਤੋਂ ਉਪਰ ਰੱਖਿਆ ਹੈ। ਇਨ੍ਹਾਂ ਵਿਭਾਗਾਂ ਨਾਲ ਸਬੰਧਤ ਕੋਈ ਵੀ ਉਹ ਪਹਿਲ ਦੇ ਆਧਾਰ 'ਤੇ ਹੱਲ ਕਰਦੇ ਹਨ। ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਧਰਨਾ ਚੁੱਕ ਦੇਣ ਉਹ ਛੇਤੀ ਹੀ ਸਰਕਾਰ ਨਾਲ ਮੰਗਾਂ ਨੂੰ ਲੈ ਕੇ ਹੱਲ ਕੱਢਣ ਦਾ ਯਤਨ ਕਰਨਗੇ।