ਫ਼ਰੀਦਕੋਟ ਵਿਚ 40 ਕੋਰੋਨਾ ਮਰੀਜ਼ਾਂ ਨੂੰ ਮਿਲੀ ਛੁੱਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫ਼ਰੀਦਕੋਟ ਜ਼ਿਲ੍ਹੇ ਅੰਦਰ ਪੰਜਾਬ ਸਰਕਾਰ ਦੀ ਨਵੀਂ ਡਿਸਚਾਰਜ ਨੀਤੀ ਤਹਿਤ ਸਥਾਨਕ ਗੁਰੂ ਗੋਬਿੰਦ ਮੈਡੀਕਲ ਹਸਪਤਾਲ ਵਿਖੇ

File Photo

ਫ਼ਰੀਦਕੋਟ, 16 ਮਈ (ਪਪ) : ਫ਼ਰੀਦਕੋਟ ਜ਼ਿਲ੍ਹੇ ਅੰਦਰ ਪੰਜਾਬ ਸਰਕਾਰ ਦੀ ਨਵੀਂ ਡਿਸਚਾਰਜ ਨੀਤੀ ਤਹਿਤ ਸਥਾਨਕ ਗੁਰੂ ਗੋਬਿੰਦ ਮੈਡੀਕਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਦੇ ਵਿਚ ਦਾਖ਼ਲ 40 ਕੋਰੋਨਾ ਮਰੀਜ਼ਾਂ ਨੂੰ ਤੰਦਰੁਸਤ ਹੋਣ ਉਪਰੰਤ ਛੁੱਟੀ ਦੇ ਦਿਤੀ ਗਈ ਹੈ। ਇਨ੍ਹਾਂ ਵਿਚੋਂ 35 ਨਾਂਦੇੜ ਸਾਹਿਬ ਨਾਲ ਸਬੰਧਤ ਸ਼ਰਧਾਲੂ ਹਨ। ਸਿਹਤ ਵਿਭਾਗ ਵਲੋਂ ਕੋਰੋਨਾ ਮਰੀਜ਼ਾਂ ਦੇ ਸੰਪਰਕ ਵਿਚ ਆਏ 20 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ ਤਿੰਨ ਸੈਂਪਲ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਵਿਚ 2 ਸ਼ਰਧਾਲੂ ਸ਼ਾਮਲ ਹਨ। ਫ਼ਰੀਦਕੋਟ ਵਿਚ ਕੁਲ ਪਾਜ਼ੇਟਿਵ ਕੇਸਾਂ ਦੀ ਗਿਣਤੀ 56 ਹੋ ਗਈ ਹੈ। ਇਨ੍ਹਾਂ ਵਿਚੋਂ 5 ਮਰੀਜ਼ ਠੀਕ ਹੋ ਕੇ ਅਪਣੇ ਘਰ ਵਾਪਸ ਜਾ ਚੁੱਕੇ ਹਨ ਅਤੇ ਹੁਣ ਹਸਪਤਾਲ ਵਿਚ 11 ਮਰੀਜ਼ ਇਲਾਜ ਅਧੀਨ ਹਨ।