ਖੁਸ਼ਖ਼ਬਰੀ, ਪੰਜਾਬ ਨੇ ਬਣਾਇਆ ਰਿਕਾਰਡ, 24 ਘੰਟੇ 'ਚ 952 ਲੋਕ ਕਰੋਨਾ ਨੂੰ ਮਾਤ ਦੇ ਕੇ ਪੁੱਜੇ ਘਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰੋਨਾ ਵਾਇਰਸ ਦੇ ਦੇਸ਼ ਵਿਚ ਹਰ-ਰੋਜ਼ ਨਵੇਂ-ਨਵੇਂ ਮਾਮਲੇ ਸਾਹਮਣੇ ਆਏ ਰਹੇ ਹਨ। ਜਿਸ ਤੋਂ ਬਾਅਦ ਇੱਥੇ ਮਰੀਜ਼ਾਂ ਦਾ ਅੰਕੜਾਂ 90 ਹਜ਼ਾਰ ਨੂੰ ਪਰ ਕਰ ਚੁੱਕਾ ਹੈ।

Corona Virus

ਚੰਗੀਗੜ੍ਹ : ਕਰੋਨਾ ਵਾਇਰਸ ਦੇ ਦੇਸ਼ ਵਿਚ ਹਰ-ਰੋਜ਼ ਨਵੇਂ-ਨਵੇਂ ਮਾਮਲੇ ਸਾਹਮਣੇ ਆਏ ਰਹੇ ਹਨ। ਜਿਸ ਤੋਂ ਬਾਅਦ ਇੱਥੇ ਮਰੀਜ਼ਾਂ ਦਾ ਅੰਕੜਾਂ 90 ਹਜ਼ਾਰ ਨੂੰ ਪਰ ਕਰ ਚੁੱਕਾ ਹੈ, ਪਰ ਉੱਥੇ ਹੀ ਇਸ ਵਾਇਰਸ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਹਰ ਰੋਜ਼ ਇਜ਼ਾਫਾ ਹੋ ਰਿਹਾ ਹੈ। ਇਸ ਸਬੰਧ ਵਿਚ ਤਾਂ ਪੰਜਾਬ ਸੂਬੇ ਨੇ ਇੱਕ ਵੱਖਰਾ ਰਿਕਾਰਡ ਪੈਦਾ ਕਰ ਦਿੱਤਾ ਹੈ ਜਿੱਥੇ ਸ਼ਨੀਵਾਰ ਨੂੰ 24 ਘੰਟੇ ਚ 952 ਮਰੀਜ਼ ਸਿਹਤਯਾਬ ਹੋ ਆਪਣੇ ਘਰ ਪਹੁੰਚੇ ਹਨ।

ਦੱਸ ਦੱਈਏ ਕਿ ਹੁਣ ਤੱਕ ਪੰਜਾਬ ਵਿਚ ਕਰੋਨਾ ਵਾਇਰਸ ਦੇ 1,946 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਵਿਚੋਂ 1,257 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਅਤੇ 32 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ ਪੰਜਾਬ ਦੇ ਨਾਲ-ਨਾਲ ਤਾਮਿਲਨਾਡੂ ਵਿਚ ਵੀ 939 ਮਰੀਜ਼ ਕਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਉਧਰ ਹੁਣ ਪੰਜਾਬ ਸਰਕਾਰ ਵੱਲ਼ੋਂ 18 ਮਈ ਤੋਂ ਪੰਜਾਬ ਵਿਚ ਕਰਫ਼ਿਊ ਹਟਾਉਂਣ ਦਾ ਫ਼ੈਸਲਾ ਕੀਤਾ ਗਿਆ ਹੈ, ਪਰ ਸੂਬੇ ਵਿਚ ਲੌਕਡਾਊਨ 31 ਮਈ ਤੱਕ ਜ਼ਾਰੀ ਰਹੇਗਾ।

ਦੱਸ ਦੱਈਏ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਮਈ ਤੋਂ ਬਾਅਦ ਪੰਜਾਬ ਵਿਚ ਜ਼ਿਆਦਾਤਰ ਦੁਕਾਨਾਂ ਖੁੱਲਣਗੀਆਂ ਅਤੇ ਛੋਟੇ ਵਪਾਰੀਆਂ ਨੂੰ ਕੰਮ ਦੀ ਆਗਿਆ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੱਲ਼ੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਸੁਝਾਅ ਵਿਚ ਵੀ ਲੌਕਡਾਊਨ ਨੂੰ 31 ਮਈ ਤੱਕ ਲਾਗੂ ਰੱਖਣ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਲੌਕਡਾਊਨ ਦੇ ਮਾਮਲੇ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਕੋਲੋਂ ਸੁਝਾਅ ਮੰਗੇ ਗਏ ਸਨ। ਹੁਣ ਕੈਪਟਨ ਸਰਕਾਰ ਵੱਲੋਂ 18 ਮਈ ਤੋਂ ਲੌਕਡਾਊਨ ਦੇ ਚੋਥੇ ਪੜਾਅ ਨੂੰ ਕੁਝ ਛੂਟਾਂ ਦੇ ਨਾਲ ਸ਼ੁਰੂ ਕਰਨ ਦੀ ਤਿਆਰੀ ਵਿਚ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।