ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਲਕਾ ਸਰਦੂਲਗੜ੍ਹ ਦੇ ਪਿੰਡ ਝੇਰਿਆਂਵਾਲੀ ਦੇ ਇਕ ਗ਼ਰੀਬ ਖੇਤ ਮਜ਼ਦੂਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

File Photo

ਸਰਦੂਲਗੜ੍ਹ  16 ਮਈ (ਵਿਨੋਦ ਜੈਨ): ਹਲਕਾ ਸਰਦੂਲਗੜ੍ਹ ਦੇ ਪਿੰਡ ਝੇਰਿਆਂਵਾਲੀ ਦੇ ਇਕ ਗ਼ਰੀਬ ਖੇਤ ਮਜ਼ਦੂਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜੋੜਕੀਆਂ ਪੁਲਿਸ ਦੇ ਸਹਾਇਕ ਥਾਣੇਦਾਰ ਜਗਦੀਸ਼ ਰਾਏ ਨੇ ਦੱਸਿਆ ਕਿ ਪਿੰਡ ਝੇਰਿਆਵਾਲੀ ਦਾ ਖੇਤ ਮਜ਼ਦੂਰ ਗੋਰਾ ਸਿੰਘ (42) ਪੁੱਤਰ ਚੂਹੜ ਸਿੰਘ ਜੋ ਕਿ ਪਿਛਲੇ ਕੁਝ ਦਿਨ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਅਪਣੇ ਘਰੇ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਖ਼ਤਮ ਕਰ ਲਈ। ਉਹ ਅਪਣੇ ਪਿੱਛੇ ਪਤਨੀ, ਦੋ ਲੜਕੇ ਤੇ ਇਕ ਲੜਕੀ ਛੱਡ ਗਿਆ ਹੈ। ਪੁਲਿਸ ਨੇ ਗੋਰਾ ਸਿੰਘ ਦੀ ਪਤਨੀ ਸੁਖਪਾਲ ਕੌਰ ਦੇ ਬਿਆਨਾਂ ਦੇ ਆਧਾਰ ਉਤੇ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਦਾ ਸਿਵਲ ਹਸਪਤਾਲ ਸਰਦੂਲਗੜ੍ਹ ਤੋ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ।ਜਿਸ ਦਾ ਸਸਕਾਰ ਕਰ ਦਿਤਾ ਗਿਆ।  ਸਰਪੰਚ ਕੁਲਦੀਪ ਸਿੰਘ ਤੇ ਸਮੂਹ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਅਤੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਪੀੜਤ ਪਰਵਾਰ ਲਈ ਆਰਥਿਕ ਮਦਦ ਦੀ ਮੰਗ ਕੀਤੀ ਹੈ।