ਚੰਡੀਗੜ੍ਹ 'ਚ ਇਕ ਹਫ਼ਤੇ ਲਈ ਵਧਾਈ ਕਰਫਿਊ ਦੀ ਮਿਆਦ, 24 ਮਈ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ, ਪੰਚਕੁਲਾ ਅਤੇ ਮੁਹਾਲੀ ਵਿੱਚ ਇਕ ਤਰ੍ਹਾਂ ਦੀ ਰਣਨੀਤੀ ਬਣਾਉਣ ਦੇ ਦਿੱਤੇ ਨਿਰਦੇਸ਼

Chandigarh Lockdown

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਮਿੰਨੀ ਲਾਕਡਾਊਨ ਨੂੰ ਇੱਕ ਹਫ਼ਤੇ ਲਈ ਵਧਾ ਦਿੱਤਾ। ਪੰਜਾਬ ਅਤੇ ਹਰਿਆਣਾ ਵਿਚ ਸੂਬਾ ਸਰਕਾਰਾਂ ਦੁਆਰਾ ਤਾਲਾਬੰਦੀ ਨੂੰ  ਪਹਿਲਾਂ ਹੀ ਵਧਾ ਦਿੱਤਾ ਗਿਆ ਸੀ ਤੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਤਾਲਾਬੰਦੀ ਵਿਚ ਇਕ ਹਫ਼ਤੇ ਦਾ ਵਾਧਾ ਕੀਤਾ।  

ਇਸ ਸਬੰਧੀ ਫੈਸਲਾ ਲੈਣ ਲਈ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਸੋਮਵਾਰ ਨੂੰ ਟ੍ਰਾਈਸਿਟੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ, ਪੰਚਕੁਲਾ ਅਤੇ ਮੁਹਾਲੀ ਵਿੱਚ ਇਕ ਤਰ੍ਹਾਂ ਦੀ ਰਣਨੀਤੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਮੌਜੂਦਾ ਸਖ਼ਤੀਆਂ ਨੂੰ ਪੰਚਕੂਲਾ ਵਿੱਚ 24 ਮਈ ਤੱਕ ਵਧਾ ਦਿੱਤਾ ਗਿਆ ਹੈ, ਜਦੋਂ ਕਿ ਮੁਹਾਲੀ ਵਿੱਚ 31 ਮਈ ਤੱਕ ਤਾਲਾਬੰਦੀ ਵਧਾਈ ਗਈ ਹੈ। ਅਜਿਹੀ ਸਥਿਤੀ ਵਿੱਚ, ਇਸ ਵੇਲੇ ਚੰਡੀਗੜ੍ਹ ਵਿੱਚ ਲਾਗੂ ਕੀਤੀਆਂ ਗਈਆਂ ਸਖਤੀਆਂ ਨੂੰ ਇੱਕ ਹਫ਼ਤੇ ਲਈ ਵਧਾਉਣ ਦਾ ਫੈਸਲਾ ਲਿਆ ਗਿਆ।