ਕਾਂਗਰਸੀ ਆਗੂ ਇਸ ਗੱਲ ਤੋਂ ਜਾਣੂੰ ਕਿ ਕਾਂਗਰਸ ਸਰਕਾਰ 'ਚ ਚੱਲਦਾ ਸੁਖਬੀਰ ਬਾਦਲ ਦਾ ਹੁਕਮ: ਸੰਧਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ 'ਚ ਹਰ ਰੋਜ ਨਵੀਂ ਜਾਂਚ ਕਮੇਟੀ ਦਾ ਗਠਨ ਕਰਕੇ ਕਾਂਗਰਸ ਸਰਕਾਰ ਪੀੜਤ ਪਰਿਵਾਰਾਂ ਦੇ ਜਖਮਾਂ 'ਤੇ ਛਿੱੜਕ ਰਹੀ ਹੈ ਲੂਣ: ਕੁਲਤਾਰ ਸੰਧਵਾਂ

Kultar Singh Sandhwan

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ 'ਚ ਹਰ ਰੋਜ ਨਵੀਂ ਜਾਂਚ ਕਮੇਟੀ ਦਾ ਗਠਨ ਕਰਕੇ ਕਾਂਗਰਸ ਸਰਕਾਰ ਪੀੜਤ ਪਰਿਵਾਰਾਂ ਦੇ ਜਖਮਾਂ 'ਤੇ ਲੂਣ ਛਿੱੜਕ ਰਹੀ ਹੈ , ਨਾ ਕਿ ਪੰਜਾਬ ਵਾਸੀਆਂ ਅਤੇ ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਇਨਸਾਫ ਦੇਣ ਦਾ ਸੁਚੱਜਾ ਕੰਮ ਕਰ ਰਹੀ ਹੈ।

ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸੀਆਂ ਦੀ ਗ੍ਰਿਫਤਾਰੀ ਲਈ ਸਾਂਤਮਈ ਰੋਸ ਪ੍ਰਦਰਸਨ ਕਰ ਰਹੇ ਸਿੱਖਾਂ 'ਤੇ ਪੁਲੀਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖ ਨੌਜਵਾਨਾਂ ਨੂੰ ਮਾਰਨ ਅਤੇ ਸੈਂਕੜੇ ਸਿੱਖਾਂ ਨੂੰ ਜਖਮੀ ਕਰਨ ਦੇ ਮਾਮਲਿਆਂ 'ਚ ਜਾਂਚ ਕਮੇਟੀਆਂ ਬਣਾਉਣ ਦਾ ਸਿਲਸਲਾ ਹੀ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸ੍ਰੀ ਗੁਟਕਾ ਸਾਹਿਬ ਦੀ ਇਹ ਸਹੁੰ ਖਾ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਬਣਨ 'ਤੇ ਦੋਸੀਆਂ ਨੂੰ ਜੇਲ੍ਹ ਵਿੱਚ ਸੁੱਟ ਦਿੱਤਾ ਜਾਵੇਗਾ, ਪਰ ਸਾਢੇ ਚਾਰ ਸਾਲਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵੀ ਦੋਸੀ ਅਤੇ ਸਾਜਿਸ ਕਰਤਾ ਨੂੰ ਜੇਲ੍ਹ ਵਿੱਚ ਨਹੀਂ ਸੁੱਟਿਆ। ਕੇਵਲ ਤੇ ਕੇਵਲ ਜਾਂਚ ਕਮੇਟੀਆਂ ਬਣਾਉਣ ਦਾ ਹੀ ਕੰਮ ਕੀਤਾ ਹੈ।

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ ਲਾਇਆ ਕਿ ਅਸਲ ਵਿੱਚ ਕੈਪਟਨ ਦਾ ਬਾਦਲ ਮੋਹ ਅਜੇ ਵੀ ਬਰਕਰਾਰ। ਕਮੇਟੀਆਂ ਬਣਾਉਣ ਦੀ ਸਾਰੀ ਕਾਰਵਾਈ ਕੇਵਲ ਤੇ ਕੇਵਲ ਬਾਦਲਾਂ ਨੂੰ ਕਾਨੂੰਨੀ ਸਿਕੰਜੇ ਤੋਂ ਬਚਾਉਣ ਦਾ ਯਤਨ ਹੈ। ਸਾਲ 2017 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਕੈਪਟਨ ਅਤੇ ਬਾਦਲਾਂ ਵਿੱਚਕਾਰ ਦੁਬਈ ਵਿਖੇ ਹੋਏ ਸਮਝੌਤੇ ਤਹਿਤ ਹੀ ਕਾਂਗਰਸ ਸਰਕਾਰ ਬਹਿਬਲ ਕਲਾਂ ਤੇ ਕੋਟਕਪੂਰਾ ਮਾਮਲਿਆਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਖੁਦ ਇਸ ਗੱਲ ਤੋਂ ਜਾਣੂੰ ਹਨ ਕਿ ਕਾਂਗਰਸ ਸਰਕਾਰ ਵਿੱਚ ਸੁਖਬੀਰ ਬਾਦਲ ਦਾ ਹੀ ਹੁੱਕਮ ਚੱਲਦਾ ਹੈ।

ਸੰਧਵਾਂ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਿੱਖ ਪੰਥ ਦੇ ਨਾਂ 'ਤੇ ਸੱਤਾ 'ਤੇ ਕਾਬਜ ਹੋਣ ਵਾਲੀ ਪਾਰਟੀ ਦੀ ਸਰਕਾਰ 'ਚ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਹੁੰਦੀ ਹੈ ਅਤੇ ਗੁਰਬਾਣੀ ਦੀ ਸਹੁੰ ਖਾ ਕੇ ਸੱਤਾ ਵਿੱਚ ਆਈ ਪਾਰਟੀ ਹੀ ਬੇਅਦਬੀ ਦੇ ਦੋਸੀਆਂ ਅਤੇ ਸਾਜਿਸ ਕਰਨ ਵਾਲਿਆਂ ਨੂੰ ਬਚਾਅ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ 'ਚ ਸਰਕਾਰ ਬਣਨ 'ਤੇ ਬੇਅਦਬੀ ਕਰਨ ਵਾਲੇ ਦੋਸੀਆਂ ਅਤੇ  ਇਨਾਂ ਦੋਸੀਆਂ ਨੂੰ ਬਚਾਅ ਕੇ ਦੋਹਰੀ ਬੇਅਦਬੀ ਲਈ ਜੰਿਮੇਵਾਰ ਆਗੂਆਂ ਨੂੰ ਜਰੂਰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।