ਸਮਾਜਿਕ ਸੁਰੱਖਿਆ ਮੰਤਰੀ ਨੇ ਤਰਸ ਦੇ ਆਧਾਰ ’ਤੇ ਨੌਕਰੀ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਅਤੇ ਸ਼ਾਨ ਤੇ ਖੁੱਦਾਰੀ ਨਾਲ ਜ਼ਿੰਦਗੀ ਜਿਉਣ ਵਿੱਚ ਮਦਦਗ਼ਾਰ ਸਾਬਤ ਹੋਣਗੀਆਂ।

Social Security Minister hands over job letters to appointees on compassionate ground

 

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਤਰਸ ਆਧਾਰ ’ਤੇ ਨੌਕਰੀ ਹਾਸਲ ਕਰਨ ਵਾਲੇ 2 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਅੱਜ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਹੋਏ ਸਮਾਗਮ ਦੌਰਾਨ ਡਾ.ਬਲਜੀਤ ਕੌਰ ਨੇ ਨਿਯੁਕਤ ਹੋਏ ਉਮੀਦਵਾਰਾਂ ਨੂੰ ਕਾਮਯਾਬੀ ਅਤੇ ਸੁਨਹਿਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਅਤੇ ਸ਼ਾਨ ਤੇ ਖੁੱਦਾਰੀ ਨਾਲ ਜ਼ਿੰਦਗੀ ਜਿਉਣ ਵਿੱਚ ਮਦਦਗ਼ਾਰ ਸਾਬਤ ਹੋਣਗੀਆਂ।

Social Security Minister hands over job letters to appointees on compassionate ground

ਮੰਤਰੀ ਨੇ  ਦੱਸਿਆ ਕਿ ਤਰਸ ਦੇ ਅਧਾਰ ’ਤੇ ਭਰੀਆਂ ਜਾਣ ਵਾਲੀਆਂ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਉਹ ਪਹਿਲਾਂ ਹੀ ਵਿਭਾਗ ਨੂੰ ਤਾਕੀਦ ਕਰ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਸ਼ਰਨਦੀਪ ਕੌਰ ਅਤੇ ਨੂਰਪ੍ਰੀਤ ਸਿੰਘ ਨੇ ਅੱਜ ਨਿਯੁਕਤੀ ਪੱਤਰ ਪ੍ਰਾਪਤ ਕੀਤੇ ਹਨ, ਜਦਕਿ ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੇ ਜ਼ੋਰਾਂ ‘ਤੇ ਚੱਲ ਰਹੀ ਹੈ।

Social Security Minister hands over job letters to appointees on compassionate ground

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਲਈ ਇੱਕ ਵਿਆਪਕ ਭਰਤੀ ਮੁਹਿੰਮ ਵਿੱਢੀ ਦਿੱਤੀ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਅਰਵਿੰਦਪਾਲ ਸਿੰਘ ਸੰਧੂ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜੁਆਇੰਟ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ ਮੌਜੂਦ ਸਨ।