ਹਾਈ ਕੋਰਟ ਨੇ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਖਿਆ ਸੁਰੱਖ਼ਿਅਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਜੀਲੈਂਸ ਬਿਊਰੋ ਨੇ ਸਾਧੂ ਸਿੰਘ ਧਰਮਸੋਤ ਨੂੰ 6 ਫ਼ਰਵਰੀ ਨੂੰ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ

Sadhu Singh Dharamsot

 

ਚੰਡੀਗੜ੍ਹ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਵਲੋਂ ਉਨ੍ਹਾਂ ਦੀ ਜ਼ਮਾਨਤ ’ਤੇ ਫ਼ੈਸਲਾ ਸੁਰੱਖਿਅਤ ਰਖਿਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਧੂ ਸਿੰਘ ਧਰਮਸੋਤ ਨੂੰ 6 ਫ਼ਰਵਰੀ ਨੂੰ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਵਿਭਾਗ ‘ਚ ਫੇਰਬਦਲ, ਇੰਸਪੈਕਟਰਾਂ ਤੇ ਸਬ ਇੰਸਪੈਕਟਰਾਂ ਦੇ ਵੱਡੀ ਪੱਧਰ ‘ਤੇ ਤਬਾਦਲੇ

ਵਿਜੀਲੈਂਸ ਬਿਊਰੋ ਦਾ ਇਲਜ਼ਾਮ ਹੈ ਕਿ ਉਨ੍ਹਾਂ ਕੋਲ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਸਾਹਮਣੇ ਆਈ ਹੈ। ਵਿਜੀਲੈਂਸ ਮੁਤਾਬਕ ਜਾਂਚ ਮਗਰੋਂ ਸਾਧੂ ਸਿੰਘ ਧਰਮਸੋਤ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਸਿੰਚਾਈ ਘੁਟਾਲਾ : ਹਾਈਕੋਰਟ ਵਲੋਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ 

ਇਸ ਤੋਂ ਪਹਿਲਾਂ ਵੀ ਸਾਧੂ ਸਿੰਘ ਧਰਮਸੋਤ ਨੂੰ ਪਿਛਲੇ ਸਾਲ ਜੂਨ ਵਿਚ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਸਮਾਜ ਭਲਾਈ ਅਤੇ ਜੰਗਲਾਤ ਮਹਿਕਮੇ ਦੇ ਮੰਤਰੀ ਰਹੇ ਸਨ। ਉਸ ਵੇਲੇ ਉਨ੍ਹਾਂ 'ਤੇ ਰੁੱਖ ਕੱਟਣ ਦੇ ਮਾਮਲੇ ਵਿਚ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਸਨ। ਇਨ੍ਹਾਂ ਇਲਜ਼ਾਮਾਂ ਤਹਿਤ ਹੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਹੋਈ ਸੀ।