ਸਿੰਚਾਈ ਘੁਟਾਲਾ : ਹਾਈਕੋਰਟ ਵਲੋਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ
ਇਸ ਵੇਲੇ ਸਿੰਚਾਈ ਘੁਟਾਲੇ ਦੀ ਪੰਜਾਬ ਵਿਜੀਲੈਂਸ ਬਿਊਰੋ ਕਰ ਰਿਹਾ ਹੈ ਜਾਂਚ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿੰਚਾਈ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਵਿਆਹ ਤੋਂ 15 ਦਿਨ ਪਹਿਲਾਂ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ
ਇਸ ਵੇਲੇ ਸਿੰਚਾਈ ਘੁਟਾਲੇ ਦੀ ਪੰਜਾਬ ਵਿਜੀਲੈਂਸ ਬਿਊਰੋ ਜਾਂਚ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਸਿੰਚਾਈ ਘੁਟਾਲੇ ਸਬੰਧੀ ਗੁਰਿੰਦਰ ਸਿੰਘ ਖ਼ਿਲਾਫ਼ 2017 'ਚ ਮਾਮਲਾ ਦਰਜ ਹੋਇਆ ਸੀ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। 'ਆਪ' ਸਰਕਾਰ ਆਉਣ ਤੋਂ ਬਾਅਦ ਇਸ ਮਾਮਲੇ ਵਿਚ ਸਾਬਕਾ ਮੰਤਰੀਆਂ ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਤੋਂ ਇਲਾਵਾ ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ ਤੇ ਕਾਹਨ ਸਿੰਘ ਪੰਨੂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਵਿਭਾਗ ‘ਚ ਫੇਰਬਦਲ, ਇੰਸਪੈਕਟਰਾਂ ਤੇ ਸਬ ਇੰਸਪੈਕਟਰਾਂ ਦੇ ਵੱਡੀ ਪੱਧਰ ‘ਤੇ ਤਬਾਦਲੇ