ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਕਈ ਫ਼ੈਸਲਿਆਂ ’ਤੇ ਲੱਗੀ ਮੋਹਰ; ਮੁੱਖ ਮੰਤਰੀ ਨੇ ਜਲੰਧਰ ਵਾਸੀਆਂ ਨੂੰ ਦਿਤੀ ਸੌਗ਼ਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਲੰਧਰ ਦੇ ਵਿਕਾਸ ਕਾਰਜਾਂ ਲਈ 95.16 ਲੱਖ ਰੁਪਏ ਦੀ ਰਾਸ਼ੀ ਜਾਰੀ

Punjab CM Bhagwant Mann Press Conference

 

ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਜਲੰਧਰ ਦੇ ਸਰਕਟ ਹਾਊਸ ਵਿਖੇ ਪੰਜਾਬ ਕੈਬਨਿਟ ਦੀ ਬੈਠਕ ਹੋਈ, ਜਿਸ ਵਿਚ ਕਈ ਅਹਿਮ ਫ਼ੈਸਲਿਆਂ ’ਤੇ ਮੋਹਰ ਲੱਗੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਜਲੰਧਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿਤਾ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪ੍ਰੈਸ ਕਾਨਫ਼ਰੰਸ ਕਰਦੇ ਹੋਏ ਜਲੰਧਰ ਜ਼ਿਮਨੀ ਚੋਣ 'ਚ ਇਤਿਹਾਸਕ ਜਿੱਤ ਲਈ ਜਲੰਧਰ ਵਾਸੀਆਂ ਦਾ ਧਨਵਾਦ ਕੀਤਾ।

ਇਹ ਵੀ ਪੜ੍ਹੋ: ਸਿੰਚਾਈ ਘੁਟਾਲਾ : ਹਾਈਕੋਰਟ ਵਲੋਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ 

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸਾਡਾ ਹੌਸਲਾ ਵਧਾਇਆ ਹੈ। ਉਨ੍ਹਾਂ ਕਿਹਾ ਕਿ ਅਜੇ ਸੁਸ਼ੀਲ ਕੁਮਾਰ ਰਿੰਕੂ ਨੇ ਸੰਸਦ ਮੈਂਬਰ ਵਜੋਂ ਸਹੁੰ ਵੀ ਨਹੀਂ ਚੁੱਕੀ ਅਤੇ ਪੰਜਾਬ ਸਰਕਾਰ ਨੇ ਜਲੰਧਰ ਸ਼ਹਿਰ ਦੇ ਵਿਕਾਸ ਲਈ 95 ਕਰੋੜ 16 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦਸਿਆ ਕਿ ਆਦਮਪੁਰ ਸੜਕ ਨੂੰ ਬਣਾਉਣ ਦਾ ਕੰਮ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜੋ ਸਤੰਬਰ ਤੋਂ ਪਹਿਲਾਂ ਤਿਆਰ ਹੋ ਜਾਵੇਗੀ।

ਇਹ ਵੀ ਪੜ੍ਹੋ: ਭਾਰਤ ਵਿਚ ਘੱਟ ਗਿਣਤੀਆਂ ਨਾਲ ਵਿਤਕਰਾ ਅਜੇ ਵੀ ਜਾਰੀ

ਪੰਜਾਬ ਕੈਬਨਿਟ ਮੀਟਿੰਗ ਦੇ ਅਹਿਮ ਫ਼ੈਸਲੇ

-ਆਬਕਾਰੀ ਵਿਭਾਗ ’ਚ 18 ਨਵੀਆਂ ਅਸਾਮੀਆਂ ਨੂੰ ਮਿਲੀ ਮਨਜ਼ੂਰੀ

-ਮਾਲ ਪਟਵਾਰੀਆਂ ਦੀ ਟ੍ਰੇਨਿੰਗ ਦਾ ਸਮਾਂ ਘਟਾ ਕੇ ਇਕ ਸਾਲ ਕੀਤਾ

-497 ਸਫ਼ਾਈ ਸੇਵਕਾਂ ਦੇ ਸੇਵਾ ਕਾਲ ਵਿਚ ਇਕ ਸਾਲ ਦਾ ਵਾਧਾ

- ਜਲੰਧਰ ਦੇ ਵਿਕਾਸ ਕਾਰਜਾਂ ਲਈ 95.16 ਲੱਖ ਰੁਪਏ ਦੀ ਕਿਸ਼ਤ ਜਾਰੀ

- GADVASU ਦੇ ਅਧਿਆਪਕਾਂ ਨੂੰ UGC ਦੇ ਸੋਧੇ ਸਕੇਲ ਤਹਿਤ ਮਿਲੇਗੀ ਤਨਖ਼ਾਹ

- ਮਾਨਸਾ ਦੇ ਗੋਬਿੰਦਪੁਰਾ ’ਚ ਲਗਾਇਆ ਜਾਵੇਗਾ ਸੋਲਰ ਤੇ ਨਵਿਆਉਣਯੋਗ ਊਰਜਾ ਪਲਾਂਟ

- ਆਦਮਪੁਰ ਫ਼ਲਾਈਓਵਰ ਤੇ ਸੜਕ ਦਾ ਕੰਮ ਅੱਜ ਤੋਂ ਸ਼ੁਰੂ

-ਗੁਰਾਇਆ-ਜੰਡਿਆਲਾ ਸੜਕ ਜਲਦੀ ਬਣਾਈ ਜਾਵੇਗੀ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰੀ ਆਯੁਰਵੈਦਿਕ ਕਾਲਜ, ਪਟਿਆਲਾ ਨੂੰ ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ, ਹੁਸ਼ਿਆਰਪੁਰ ਨੂੰ ਸੌਂਪ ਦਿਤਾ ਜਾਵੇਗਾ ਅਤੇ ਨਵੀਂ ਆਯੁਰਵੈਦਿਕ ਖੋਜ ਨੂੰ ਉਤਸ਼ਾਹਤ ਕੀਤਾ ਜਾਵੇਗਾ।