ਸਰਹੱਦ 'ਤੇ ਡਰੋਨ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜਾਬ ਪੁਲਿਸ ਦੇਵੇਗੀ 1 ਲੱਖ ਰੁਪਏ ਦਾ ਇਨਾਮ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖਾਸਾ ਵਿਖੇ ਪੰਜਾਬ ਪੁਲਿਸ ਅਤੇ BSF ਦੇ ਉੱਚ ਅਧਿਕਾਰੀਆਂ ਦੀ ਹੋਈ ਅਹਿਮ ਮੀਟਿੰਗ

Punjab News

-ਸਰਹੱਦੀ ਖੇਤਰਾਂ ਦੀ ਸੁਰੱਖਿਆ 'ਚ ਇਜ਼ਾਫ਼ਾ ਕਰਨ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ 20 ਕਰੋੜ ਰੁਪਏ 
-ਰਾਤ ਨੂੰ ਨਿਗਰਾਨੀ ਲਈ ਸਰਹੱਦ 'ਤੇ ਲਗਾਏ ਜਾਣਗੇ CCTV ਤੇ ਰੱਖੀ ਜਾਵੇਗੀ ਡਰੋਨ 'ਤੇ ਨਜ਼ਰ
-ਡਰੋਨ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜਾਬ ਪੁਲਿਸ ਵਲੋਂ ਮਿਲੇਗਾ 1 ਲੱਖ ਰੁਪਏ ਦਾ ਇਨਾਮ 
-ਪਛਾਣ ਗੁਪਤ ਰਖਦਿਆਂ BSF ਵਲੋਂ ਵੱਖਰੇ ਤੌਰ 'ਤੇ ਕੀਤਾ ਜਾਵੇਗਾ ਸਨਮਾਨਤ 

ਖਾਸਾ : ਸਰਹੱਦ 'ਤੇ ਵੱਧ ਰਹੀਆਂ ਡਰੋਨ ਗਤੀਵਿਧੀਆਂ, ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਸਮੇਤ ਹੋਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਬੀ.ਐਸ.ਐਫ਼. ਦੇ ਉੱਚ ਅਧਿਕਾਰੀਆਂ ਦੀ ਅਹਿਮ ਮੀਟਿੰਗ ਹੋਈ। ਇਸ ਬਾਰੇ ਕੀਤੀ ਸਾਂਝੀ ਪ੍ਰੈਸ ਕਾਨਫ਼ਰੰਸ ਦੌਰਾਨ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਦਸਿਆ ਕਿ ਇਸ ਮੀਟਿੰਗ ਵਿਚ ਫ਼ੌਜ ਦੇ ਉੱਚ ਅਧਿਕਾਰੀਆਂ ਸਮੇਤ ਫ਼ਿਰੋਜ਼ਪੁਰ ਅਤੇ ਬਾਰਡਰ ਰੇਂਜ ਦੇ ਡੀ.ਆਈ.ਜੀ. ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦਸਿਆ ਕਿ ਮੀਟਿੰਗ ਵਿਚ ਕੇਂਦਰੀ ਏਜੰਸੀਆਂ ਦੇ ਨੁਮਾਇੰਦੇ ਵਿਚ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਤੋਂ ਹੱਜ ਯਾਤਰਾ 'ਤੇ ਜਾਣਗੇ 293 ਸ਼ਰਧਾਲੂ, ਸੱਭ ਤੋਂ ਜ਼ਿਆਦਾ 150 ਮਲੇਰਕੋਟਲਾ ਤੋਂ 

ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ ਹਨ। ਉਨ੍ਹਾਂ ਦਸਿਆ ਕਿ ਸਰਹੱਦੀ ਖੇਤਰਾਂ ਦੀ ਸੁਰੱਖਿਆ ਵਿਚ ਇਜ਼ਾਫ਼ਾ ਕਰਨ ਲਈ ਪੰਜਾਬ ਸਰਕਾਰ ਵਲੋਂ 20 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਦਸਿਆ ਕਿ ਸਰਹੱਦ ਕਿ ਡਰੋਨ ਗਤੀਵਿਧੀਆਂ ਅਤੇ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਕਈ ਫ਼ੈਸਲੇ ਲਏ ਗਏ ਹਨ। ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਡਰੋਨ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਵਾਲੇ ਸ਼ਖ਼ਸ ਨੂੰ ਪੰਜਾਬ ਪੁਲਿਸ ਵਲੋਂ ਇਕ ਲੱਖ ਰੁਪਏ ਇਨਾਮ ਵਜੋਂ ਦਿਤੇ ਜਾਣਗੇ। ਇਸ ਤੋਂ ਇਲਾਵਾ ਬੀ.ਐਸ.ਐਫ਼. ਵਲੋਂ ਵੱਖਰੇ ਤੌਰ 'ਤੇ ਉਸ ਦਾ ਸਨਮਾਨ ਕੀਤਾ ਜਾਵੇਗਾ।

ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਦਸਿਆ ਕਿ ਜਾਣਕਾਰੀ ਦੇਣ ਵਾਲੇ ਸ਼ਖ਼ਸ ਦੀ ਪਛਾਣ ਗੁਪਤ ਰੱਖੀ ਜਾਵੇਗੀ। ਸੰਬੋਧਨ ਦੌਰਾਨ ਉਨ੍ਹਾਂ ਅਗੇ ਦਸਿਆ ਕਿ ਐਨ.ਆਈ.ਏ. ਅਤੇ ਪੰਜਾਬ ਪੁਲਿਸ ਨੇ ਸਾਂਝੀ ਮੁਹਿੰਮ ਦੌਰਾਨ 50 ਤੋਂ ਵੱਧ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਕਰੀਬ 146 ਹੋਰ ਥਾਵਾਂ 'ਤੇ ਵੀ ਪੰਜਾਬ ਪੁਲਿਸ ਨੇ ਰੇਡ ਕੀਤੀ ਹੈ।