ਸੰਗਰੂਰ : ਕੈਨੇਡਾ ਦੇ ਉਂਟਾਰੀਓ ਵਿਚ ਵਾਪਰੇ ਸੜਕ ਹਾਦਸੇ ’ਚ ਦੋ ਪੰਜਾਬੀ ਨੌਜੁਆਨਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਰੋਜ਼ੀ ਰੋਟੀ ਅਤੇ ਉਚੇਰੀ ਸਿਖਿਆ ਲਈ ਕੈਨੇਡਾ ਗਏ ਇਨ੍ਹਾਂ ਨੌਜੁਆਨਾਂ ਨੂੰ ਨਹੀਂ ਪਤਾ ਸੀ ਕਿ ਉਹ ਕਦੇ ਵੀ ਅਪਣੀ ਧਰਤੀ ’ਤੇ ਵਾਪਸ ਨਹੀਂ ਆ ਸਕਣਗੇ। ਸੰਗਰੂਰ ਦਾ 22 ਸਾਲਾ ਸਚਿਨ ਤਕਰੀਬਨ ਡੇਢ ਸਾਲ ਪਹਿਲਾਂ ਅਪਣੇ ਮਾਂ-ਪਿਓ, ਭੈਣ ਭਰਾ ਨੂੰ ਛੱਡ ਕੇ ਕੈਨੇਡਾ ਗਿਆ ਸੀ, 2 ਦਿਨ ਪਹਿਲਾਂ ਸੜਕ ਹਾਦਸੇ ਵਿਚ ਉਸ ਦੀ ਮੌਤ ਹੋਣ ਦੀ ਸੂਚਨਾ ਪ੍ਰਵਾਰਕ ਮੈਂਬਰਾਂ ਨੂੰ ਮਿਲੀ।
ਇਹ ਵੀ ਪੜ੍ਹੋ: ਕਪੂਰਥਲਾ ਕੇਂਦਰੀ ਜੇਲ 'ਚੋਂ ਬਰਾਮਦ ਹੋਏ 4 ਮੋਬਾਈਲ, 5 ਸਿਮ, 4 ਬੈਟਰੀਆਂ ਤੇ ਡਾਟਾ ਕੇਬਲ
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਉਨ੍ਹਾਂ ਨੂੰ ਸਵੇਰੇ ਸਾਢੇ ਚਾਰ ਵਜੇ ਫੋਨ ਆਇਆ ਕਿ ਤੁਹਾਡੇ ਪੁੱਤਰ ਦਾ ਐਕਸੀਡੈਂਟ ਹੋ ਗਿਆ ਹੈ। ਇਸ ਹਾਦਸੇ ਦਾ ਸ਼ਿਕਾਰ ਹੋਇਆ ਦੂਜਾ ਨੌਜੁਆਨ ਬਲਵਿੰਦਰ ਸਿੰਘ ਗੋਲਡੀ ਸੰਗਰੂਰ ਦੇ ਹਲਕਾ ਸੁਨਾਮ ਦੇ ਪਿੰਡ ਮੋਰਾਂਵਾਲੀ ਦਾ ਰਹਿਣ ਵਾਲਾ ਸੀ, ਉਸ ਦੀ ਵੀ ਮੌਤ ਹੋ ਗਈ। ਇਹ ਨੌਜੁਆਨ ਅਪਣੀ ਮਾਂ ਦਾ ਇਕਲੋਤਾ ਪੁੱਤਰ ਸੀ, ਉਸ ਦੇ ਪਿਤਾ ਦੀ ਕੁੱਝ ਸਮਾਂ ਪਹਿਲਾਂ ਹੀ ਮੌਤ ਹੋ ਗਈ ਸੀ ਹੁਣ ਘਰ ਵਿਚ ਇਕੱਲੀ ਮਾਂ ਰਹਿ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਵਿਭਾਗ ‘ਚ ਫੇਰਬਦਲ, ਇੰਸਪੈਕਟਰਾਂ ਤੇ ਸਬ ਇੰਸਪੈਕਟਰਾਂ ਦੇ ਵੱਡੀ ਪੱਧਰ ‘ਤੇ ਤਬਾਦਲੇ
ਸੰਗਰੂਰ ਦਾ ਨੌਜੁਆਨ ਅਪਣੇ ਪਿੱਛੇ ਮਾਂ-ਬਾਪ ਇਕ ਭੈਣ ਅਤੇ ਭਰਾ ਨੂੰ ਛੱਡ ਗਿਆ ਹੈ। ਦੋਵਾਂ ਪ੍ਰਵਾਰਾਂ ਵਲੋਂ ਅਪਣੇ ਪੁੱਤਰਾਂ ਦੀ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਕੋਲ ਗੁਹਾਰ ਲਗਾਈ ਜਾ ਰਹੀ ਹੈ। ਸਚਿਨ ਦੇ ਪਿਤਾ ਰਾਜੇਸ਼ ਕੁਮਾਰ ਨੇ ਸਰਕਾਰ ਕੋਲ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਸਸਕਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰਾਂ ਵਿਰੁਧ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਇਥੋਂ ਦੀਆਂ ਸਰਕਾਰਾਂ ਨੌਜੁਆਨਾਂ ਨੂੰ ਚੰਗਾ ਰੁਜ਼ਗਾਰ ਮੁਹਈਆ ਕਰਵਾਉਣ ਤਾਂ ਕਿਸੇ ਵੀ ਮਾਂ ਦੇ ਪੁੱਤ ਨੂੰ ਵਿਦੇਸ਼ ਨਾ ਜਾਣਾ ਪਵੇ।