ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਂਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ

Capt Amrinder Singh

ਚੰਡੀਗੜ੍ਹ : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਰੂ ਵਲੋਂ ਧਰਮ-ਨਿਰਪਖਤਾ ਅਤੇ ਮਾਨਵਤਾਵਾਦ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿਤਾ ਹੈ ਜਿਨ੍ਹਾਂ ਦੀ ਹਮੇਸ਼ਾ ਹੀ ਤਰਕਸੰਗਿਕਤਾ ਰਹੇਗੀ।  ਸ਼ਹੀਦੀ ਦਿਵਸ ਮੌਕੇ ਅਪਣੇ ਇਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਜੀ ਵਲੋਂ ਦਿਤਾ ਮਹਾਨ ਬਲਿਦਾਨ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਉਨ੍ਹਾਂ ਦੀ ਅਧਿਆਤਮਕ ਫਿਲਾਸਫ਼ੀ ਹਮੇਸ਼ਾ ਹੀ ਲੋਕਾਂ ਨੂੰ ਧਰਮ ਦੇ ਮਾਰਗ 'ਤੇ ਚੱਲਣ ਲਈ ਮਾਰਗ ਦਰਸ਼ਨ ਕਰਦੀ ਰਹੇਗੀ। 

ਮੁੱਖ ਮੰਤਰੀ ਨੇ ਕਿਹਾ ਕਿ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਨਿਰਮਾਣ ਲਈ ਗੁਰੂ ਜੀ ਦਾ ਮਹਾਨ ਯੋਗਦਾਨ ਹਮੇਸ਼ਾ ਹੀ ਸਭਨਾਂ ਵਲੋਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਜੀ ਵਲੋਂ ਅਪਣੀਆਂ ਅਧਿਆਤਮਕ ਸਿਖਿਆਵਾਂ ਵਿਚ ਦਰਸਾਈਆਂ ਕਦਰਾਂ ਕੀਮਤਾਂ ਹਮੇਸ਼ਾ ਹੀ ਲੋਕਾਂ ਦੀ ਮਾਨਸਿਕਤਾ ਵਿਚ ਬਣਿਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਗੁਰੂ ਜੀ ਵਲੋਂ ਦਿਤੀਆਂ ਸਿਖਿਆਵਾਂ ਮਾਨਵਤਾ ਦੇ ਅਧਿਆਤਮਕ ਵਿਕਾਸ ਲਈ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ।