ਭਾਰਤ-ਚੀਨ ਵਿਚਾਲੇ ਸਰਹੱਦ 'ਤੇ ਹੋਈ ਚੜਪ 'ਚ ਪਟਿਆਲਾ ਦਾ ਜਵਾਨ ਹੋਇਆ ਸ਼ਹੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਜਵਾਨਾਂ ਦੀ ਸ਼ਹਾਦਤ ਨੂੰ ਲੈ ਕੇ ਕਿਹਾ ਹੈ ਕਿ ਜਵਾਨਾਂ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ

Photo

ਬੀਤੇ ਦਿਨੀਂ ਭਾਰਤੀ ਤੇ ਚੀਨੀ ਸੈਨਿਕਾ ਵਿਚਾਲੇ ਹੋਏ ਹਿੰਸਕ ਟਕਰਾਅ ਦੇ ਵਿਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਵਿਚ ਪੰਜਾਬ ਦੇ ਪਟਿਆਲਾ ਜ਼ਿਲੇ ਦੇ ਨਾਇਬ ਸੂਬੇਦਾਰ ਵੀ ਸ਼ਹੀਦ ਹੋ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਤਿੰਨ ਜਵਾਨ ਹੋਰ ਸ਼ਹੀਦ ਹੋਏ ਹਨ। ਜਿਸ ਵਿਚ ਪੰਜਾਬ ਦੇ ਗੁਰਦਾਸਪੁਰ ਦੇ ਨਾਇਬ ਸੂਬੇਦਾਰ ਸਤਨਾਮ ਸਿੰਘ ,

ਬੁਢਲਾਡਾ ਦੇ ਸਿਪਾਹੀ ਗੁਰਤੇਜ ਸਿੰਘ ਅਤੇ ਸੰਗਰੂਰ ਦੇ ਸਿਪਾਹੀ ਗੁਰਬਿੰਦਰ ਸਿੰਘ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਸ਼ਹੀਦ ਸੂਬੇਦਾਰ ਨਾਇਬ ਸੂਬੇਦਾਰ ਮਨਦੀਪ ਸਿੰਘ ਘਨੌਰ ਨੇੜਲੇ ਪਿੰਡ ਸੀਲ ਦਾ ਰਹਿਣ ਵਾਲਾ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਛੁੱਟੀ ਕੱਟ ਕੇ ਗਿਆ ਸੀ।

ਉਧਰ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਜਵਾਨਾਂ ਦੀ ਸ਼ਹਾਦਤ ਨੂੰ ਲੈ ਕੇ ਕਿਹਾ ਹੈ ਕਿ ਜਵਾਨਾਂ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ ਅਤੇ ਜੋ ਵੀ ਕੋਈ ਉਕਸਾਏਗਾ ਉਸ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ  ਸਾਨੂੰ ਦੇਸ਼ ਦੇ ਇਨ੍ਹਾਂ ਜਵਾਨਾਂ ਤੇ ਗਰਵ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।