ਅਮ੍ਰਿੰਤਸਰ ਚ ਹੋਮ ਗਾਰਡ ਦੀ ਕਰੋਨਾ ਵਾਇਰਸ ਨਾਲ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ ਵਿਚ ਕਰੋਨਾ ਵਾਇਰਸ ਨੇ ਹੁਣ ਕਾਫੀ ਤੇਜ਼ੀ ਫੜ ਲਈ ਹੈ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆ ਚੋ ਕਰੋਨਾ ਦੇ ਨਵੇਂ ਕੇਸ ਅਤੇ ਮੌਤਾਂ ਦਰਜ਼ ਹੋ ਰਹੀਆਂ ਹਨ।

Corona Virus

ਅਮ੍ਰਿੰਤਸਰ : ਸੂਬੇ ਵਿਚ ਕਰੋਨਾ ਵਾਇਰਸ ਨੇ ਹੁਣ ਕਾਫੀ ਤੇਜ਼ੀ ਫੜ ਲਈ ਹੈ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆ ਚੋ ਕਰੋਨਾ ਦੇ ਨਵੇਂ ਕੇਸ ਅਤੇ ਮੌਤਾਂ ਦਰਜ਼ ਹੋ ਰਹੀਆਂ ਹਨ। ਇਸ ਤਰ੍ਹਾਂ ਹੁਣ ਅਮ੍ਰਿੰਤਸਰ ਵਿਚ ਡਿਊਟੀ ਕਰ ਰਹੇ ਨਿਰਮਲ ਸਿੰਘ ਨਾ ਦੇ ਹੋਮ ਗਾਰਡ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਜ਼ਿਕਰਯੋਗ ਹੈ ਕਿ ਇਹ ਜਵਾਨ ਲੌਕਡਾਊਨ ਦੌਰਾਨ ਪੁਲਿਸ ਗੇਟ ਹਕੀਮਾਂ ਦੀ ਪੁਲਿਸ ਨਾਲ ਡਿਊਟੀ ਨਿਭਾ ਰਿਹਾ ਸੀ ਅਤੇ ਡਿਊਟੀ ਦੌਰਾਨ ਹੀ ਨਿਰਮਲ ਸਿੰਘ ਨੂੰ ਸਾਹ ਲੈਣ  ਵਿਚ ਮੁਸ਼ਕਿਲ ਆਉਂਣ ਲੱਗੀ, ਜਿਸ ਤੋਂ ਬਾਅਦ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਵਿਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਅਤੇ ਇੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ।

ਦੱਸ ਦੱਈਏ ਕਿ ਜਿੱਥੇ ਸੂਬੇ ਵਿਚ ਲੌਕਡਾਊਨ ਚ ਰਾਹਤਾਂ ਮਿਲ ਰਹੀਆਂ ਹਨ ਉੱਥੇ ਹੀ ਕਰੋਨਾ ਵਾਇਰਸ ਦੇ ਕੇਸਾਂ ਵਿਚ ਵੀ ਕਾਫੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਹੁਣ ਤੱਕ ਸੂਬੇ ਵਿਚ 3371 ਨਵੇਂ ਕੇਸ ਦਰਜ਼ ਹੋ ਚੁੱਕੇ ਹਨ ਅਤੇ 72 ਲੋਕਾਂ ਦੀ ਇਸ ਵਾਇਰਸ ਦੇ ਨਾਲ ਮੌਤ ਹੋ ਚੁੱਕੀ ਹੈ।  ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ 2461 ਲੋਕ  ਇਸ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।