ਉਤਰਾਖੰਡ: ਦੋ ਸਿੱਖ ਨੌਜਵਾਨਾਂ ਦੇ ਕਤਲ ਦੀ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਤਰਾਖੰਡ ’ਚ ਦੋ ਸਿੱਖ ਨੌਜਵਾਨਾਂ ਨੂੰ ਮਾਰਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ। ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ।

SGPC President Bibi Jagir Kaur

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ (SGPC President Bibi Jagir Kaur) ਨੇ ਉਤਰਾਖੰਡ ਦੇ ਕਸਬਾ ਰੁਦਰਪੁਰ ਦੇ ਨਜ਼ਦੀਕੀ ਪਿੰਡ ਪ੍ਰੀਤਨਗਰ ਦੇ ਰਹਿਣ ਵਾਲੇ ਦੋ ਸਿੱਖ ਨੌਜਵਾਨ (Sikh Youths) ਸ. ਗੁਰਭੇਜ ਸਿੰਘ ਅਤੇ ਸ. ਗੁਰਕੀਰਤਨ ਸਿੰਘ ਨੂੰ ਗੋਲੀ ਮਾਰ ਕੇ ਮਾਰਨ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ-ਨੋਵਾਵੈਕਸ ਦੇ ਟੀਕੇ ਦਾ ਜੁਲਾਈ ਤੋਂ ਬੱਚਿਆਂ 'ਤੇ ਟਰਾਇਲ ਸ਼ੁਰੂ ਕਰ ਸਕਦੀ ਹੈ ਸੀਰਮ ਇੰਸਟੀਚਿਊਟ

ਬੀਬੀ ਜਗੀਰ ਕੌਰ ਨੇ ਆਪਣੇ ਇਕ ਬਿਆਨ ਵਿਚ ਕਿਹਾ ਕਿ ਸੋਸ਼ਲ ਮੀਡੀਆ (Social Media) ਤੋਂ ਇਹ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਦੋ ਸਿੱਖ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਮਾਰ ਦੇਣਾ ਕਾਨੂੰਨ ਦੀ ਉਲੰਘਣਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨਾਲ ਅਜਿਹਾ ਵਰਤਾਰਾ ਘੱਟਗਿਣਤੀਆਂ ਨੂੰ ਦਬਾਉਣ ਵਾਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। 

ਇਹ ਵੀ ਪੜ੍ਹੋ-ਖਾਤਾਧਾਰਕਾਂ ਨੂੰ ਵੱਡੀ ਰਾਹਤ, EPFO ਨੇ ਆਧਾਰ ਨੂੰ UAN ਨਾਲ ਲਿੰਕ ਕਰਨ ਦੀ ਵਧਾਈ ਮਿਆਦ

ਉਨ੍ਹਾਂ ਉਤਰਾਖੰਡ ਸਰਕਾਰ (Uttarakhand Government) ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ ਅਤੇ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਸਿੱਖ ਮਿਸ਼ਨ ਕਾਂਸ਼ੀਪੁਰ ਦੇ ਇੰਚਾਰਜ ਅਤੇ ਪ੍ਰਚਾਰਕਾਂ ਦੀ ਘਟਨਾ ਸਥਾਨ ’ਤੇ ਜਾਣ ਦੀ ਡਿਊਟੀ ਲਗਾਈ ਗਈ ਹੈ।