'ਸਮਾਜ ਨੂੰ ਜਾਤੀ ਅਤੇ ਧਰਮ 'ਤੇ ਵੰਡ ਕੇ ਰਾਜਨੀਤੀ ਕਰਨਾ ਕਾਂਗਰਸ ਪਾਰਟੀ ਦਾ ਇਤਿਹਾਸ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿੱਤਰ-ਅਪਵਿੱਤਰ ਸੀਟ ਦੇ ਮਾਮਲੇ 'ਤੇ ਆਮ ਆਦਮੀ ਪਾਰਟੀ ਨੇ ਸਾੜੇ ਕੈਪਟਨ ਤੇ ਬਿੱਟੂ ਦੇ ਪੁਤਲੇ

Aam Aadmi Party burns effigies of Captain and Bittu

ਲੁਧਿਆਣਾ : ਪੰਜਾਬ ਦੀ ਪਵਿੱਤਰ ਧਰਤੀ ਦੀਆਂ ਕੁੱਝ ਵਿਧਾਨ ਸਭਾ ਸੀਟਾਂ ਨੂੰ ਕਾਂਗਰਸ ਪਾਰਟੀ ਵੱਲੋਂ ਪਵਿੱਤਰ-ਅਪਵਿੱਤਰ ਕਰਾਰ ਦੇਣ ਅਤੇ ਦਲਿਤ ਸਮਾਜ ਪ੍ਰਤੀ ਨਫਤਰ ਪੈਦਾ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ)( Aam Aadmi Part)  ਪੰਜਾਬ ਨੇ ਲੁਧਿਆਣਾ ਵਿਖੇ ਜਬਰਦਸਤ ਰੋਸ ਪ੍ਰਦਰਸਨ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(  Captain Amarinder Singh)  ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ( Ravneet Singh Bittu.)  ਦੇ ਪੁਤਲੇ ਫੂਕੇ।

ਧਰਨੇ ਵਿੱਚ ਪਹੁੰਚੇ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ (  Harpal Singh Cheema) ਅਤੇ ਵਿਰੋਧੀ ਧਿਰ ਦੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ ( MLA Prof. Baljinder Kaur )  ਅਤੇ ਜਗਤਾਰ ਸਿੰਘ ਹਿਸੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਰਿਹਾ ਹੈ ਕਿ ਉਹ ਸਮਾਜ ਨੂੰ ਧਰਮ ਅਤੇ ਜਾਤੀ ਦੇ ਨਾਮ 'ਤੇ ਵੰਡ ਕੇ ਰਾਜਨੀਤੀ ਕਰਦੀ ਰਹੀ ਹੈ।

ਉਨ੍ਹਾਂ ਕਿਹਾ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀਆਂ ਕੁਝ ਵਿਧਾਨ ਸਭਾ ਸੀਟਾਂ ਨੂੰ ਪਵਿੱਤਰ ਅਤੇ ਅਪਵਿੱਤਰ ਕਹਿਣ ਦਾ ਆਮ ਆਦਮੀ ਪਾਰਟੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੀ ਹੈ, ਕਿਉਂਕਿ ਸਾਡੇ ਲਈ ਤਾਂ ਸਾਰੇ ਪੰਜਾਬ ਸਮੇਤ ਪੂਰਾ ਦੇਸ ਹੀ ਪਵਿੱਤਰ ਹੈ। ਇਸ ਮੌਕੇ ਤੇ ਬੀਬਾ ਸਰਬਜੀਤ ਕੌਰ ਮਾਣੂੰਕੇ( Saravjit Kaur Manuke)  ਅਤੇ ਐਸ. ਸੀ.  ਵਿੰਗ ਦੇ  ਸੂਬਾ ਉਪ ਪ੍ਰਧਾਨ ਜੀਵਨ ਸਿੰਘ ਸੰਗੋਵਾਲ ਨੇ ਦਲਿਤ ਬੱਚਿਆਂ ਦੀ ਸਕਾਲਰਸਪਿ ਮਾਮਲੇ ਤੇ ਲੁਧਿਆਣਾ ਵਿਖੇ ਮਰਨ ਵਰਤ ਸ਼ੁਰੂ ਕੀਤਾ।

 

ਆਪ ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਜਾਤਾਂ ਪਾਤਾਂ ਅਤੇ ਧਰਮਾਂ ਤੋਂ ਉੱਪਰ ਉੱਠ ਕੇ "ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ" ਅਤੇ "ਅਵਲ ਅੱਲਾ ਨੂਰ ਉਪਾਇਆ ਕੁਦਰਤ ਕੇ ਸਭ ਬੰਦੇ" ਦਾ ਪਾਠ ਪੜ੍ਹਾਇਆ ਹੈ। ਪਰ ਕਾਂਗਰਸ ਪਾਰਟੀ ਦੇ ਆਗੂਆਂ ਦੀ ਮੱਤ ਗੁਰੂ ਸਾਹਿਬਾਨ ਦੁਆਰਾ ਦਿੱਤੇ ਸੰਦੇਸ਼ ਅਤੇ ਦਿਖਾਏ ਰਾਹ ਤੋਂ ਬਿਲਕੁਲ ਉਲਟ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ, ਜੋ ਅੱਜ ਸਿੱਖ ਪੰਥ ਦੀ ਮੁਦੱਈ ਬਣ ਰਹੀ ਹੈ ਨੇ ਹੀ ਸ੍ਰੀ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਉੱਤੇ ਹਮਲਾ ਕਰਵਾ ਕੇ ਸਿੱਖਾਂ ਦੇ ਹਿਰਦੇ ਵਲੂੰਧਰੇ ਸਨ। ਅਸਲ ਵਿੱਚ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਤਰ੍ਹਾਂ ਹੀ ਕਾਂਗਰਸ ਪਾਰਟੀ ਵੀ ਧਰਮ ਦੀ ਰਾਜਨੀਤੀ ਕਰਕੇ ਵੋਟਾਂ ਬਟੋਰਨ ਦੀ ਨੀਤੀ ਉੱਤੇ ਕਾਰਜ ਕਰਦੀ ਰਹੀ ਹੈ।

 

ਇਹ ਵੀ ਪੜ੍ਹੋ:  ਮਹਾਰਾਸ਼ਟਰ 'ਚ ਪਟਾਕਾ ਫੈਕਟਰੀ ਵਿਚ ਹੋਇਆ ਵੱਡਾ ਧਮਾਕਾ

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (  Harpal Singh Cheema) ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਹੁਣ ਦਲਿਤਾਂ ਦੇ ਮਸੀਹਾ ਬਣਨ ਦਾ ਝੂਠਾ ਨਾਟਕ ਕਰਦੇ ਹਨ, ਜਦੋਂ ਕਿ ਆਪਣੀ ਸਰਕਾਰ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦਲਿਤਾਂ ਉੱਤੇ ਵੱਖ ਵੱਖ ਤਰ੍ਹਾਂ ਦੇ ਅੱਤਿਆਚਾਰ ਕੀਤੇ, ਵਿਦਿਆਰਥੀਆਂ ਦੇ ਵਜੀਫਾ ਰਕਮ ਵਿੱਚ ਘੁਟਾਲਾ ਕੀਤਾ ਅਤੇ ਨੌਜਵਾਨਾਂ ਦੀਆਂ ਨੌਕਰੀਆਂ ਦਾ ਕੋਟਾ ਹੀ ਖਤਮ ਕਰ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਦਲਿਤਾਂ ਪ੍ਰਤੀ ਘਟੀਆ ਸੋਚ ਦਾ ਪ੍ਰਗਟਾਵਾ ਕਰਦੇ ਹੋਏ ਵਿਧਾਨ ਸਭਾ ਸੀਟਾਂ ਨੂੰ ਵੀ ਪਵਿੱਤਰ ਅਤੇ ਅਪਵਿੱਤਰ ਦੱਸ ਰਹੇ ਹਨ।

ਹੋਰ ਪੜ੍ਹੋ: ਅੱਜ ਦੇ ਦਿਨ ਹੋਇਆ ਸੀ ਮੁਮਤਾਜ਼ ਦਾ ਦੇਹਾਂਤ, ਵਾਅਦਾ ਪੂਰਾ ਕਰਨ ਲਈ ਸ਼ਾਹਜਹਾਂ ਨੂੰ ਲੱਗੇ ਸੀ 22 ਸਾਲ

 

ਜੇਕਰ ਕੈਪਟਨ ਅਮਰਿੰਦਰ ਸਿੰਘ(  Captain Amarinder Singh)  ਇਸ ਮਾਮਲੇ ਵਿੱਚ ਗੰਭੀਰ ਹੁੰਦੇ ਤਾਂ ਬਿੱਟੂ ਦੁਆਰਾ ਦਿੱਤੇ ਬਿਆਨ ਦੀ ਨਿਖੇਧੀ ਕਰਦੇ ਅਤੇ ਉਸ ਖਲਿਾਫ ਸਖਤ ਕਾਰਵਾਈ ਕਰਦੇ। ਜਕਿਰਯੋਗ ਹੈ ਕਿ ਕਾਂਰਗਸ ਪਾਰਟੀ ਵੱਲੋਂ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਵਜੀਫਾ ਰਾਸੀ ਵਿੱਚ ਕੀਤੇ ਘੁਟਾਲੇ ਖਿਲਾਫ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ( Manwinder Singh Giaspura ) ਵੱਲੋਂ ਭੁੱਖ ਹੜਤਾਲ ਸੁਰੂ ਕੀਤੀ ਹੋਈ ਹੈ।