ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦਾ ਮਾਮਲਾ: ਮਨੀਸ਼ਾ ਗੁਲਾਟੀ ਨੇ ਪੁੱਤਰਾਂ ਤੇ ਧੀਆਂ ਨੂੰ ਕੀਤਾ ਤਲਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। 

Batala Issue Punjab State Women Commission Summons Son and Daughters of the Elderly Women

ਚੰਡੀਗੜ੍ਹ: ਬਟਾਲਾ ਜ਼ਿਲ੍ਹੇ ਦੀ ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ 21 ਜੂਨ 2021 ਨੂੰ ਨਿੱਜੀ ਪੇਸ਼ੀ ‘ਤੇ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। 

ਆਪਣੇ ਹੁਕਮਾਂ ਵਿੱਚ ਉਨ੍ਹਾਂ ਸੀਨੀਅਰ ਪੁਲਿਸ ਕਪਤਾਨ ਬਟਾਲਾ ਨੂੰ ਆਦੇਸ਼ ਦਿੱਤੇ ਕਿ ਮਾਮਲੇ ਨਾਲ ਸਬੰਧਤ ਡਿਪਟੀ ਸੁਪਰਡੈਂਟ ਦੀ ਡਿਊਟੀ ਲਗਾਏ ਜਾਵੇ ਕਿ ਉਹ ਮਾਤਾ ਦੇ ਧੀਆਂ ਅਤੇ ਪੁੱਤਰਾਂ ਸਮੇਤ ਕਮਿਸ਼ਨ ਅੱਗੇ ਪੇਸ਼ ਹੋਣ।