CM ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਗਨੀਪਥ ਸਕੀਮ ਵਾਪਸ ਲੈਣ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਦੇਸ਼ ਦੇ ਨੌਜਵਾਨਾਂ ਨਾਲ ਧੋਖਾ ਹੈ'

photo

 

ਚੰਡੀਗੜ੍ਹ: ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦਾ ਵਿਰੋਧ ਵਧਦਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ  ਕੇਂਦਰ ਸਰਕਾਰ ਨੂੰ ਇਸ ਨੂੰ  ਵਾਪਸ ਲੈਣ ਦੀ ਮੰਗ ਕੀਤੀ ਹੈ। ਉਹਨਾਂ ਟਵੀਟ ਕਰਦਿਆਂ ਕਿਹਾ ਕਿ "ਫੌਜ ਵਿੱਚ ਭਰਤੀ 'ਤੇ 2 ਸਾਲ ਦੀ ਪਾਬੰਦੀ ਤੋਂ ਬਾਅਦ 4 ਸਾਲ ਤੱਕ ਫੌਜ ਵਿੱਚ ਰਹਿਣ ਦਾ ਕੇਂਦਰ ਦਾ ਨਵਾਂ ਫਰਮਾਨ ਸੁਣਾਇਆ ਹੈ।

lockquote class="twitter-tweet">

2 ਸਾਲ ਫੌਜ 'ਚ ਭਰਤੀ 'ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ 'ਚ ਰਹੋ..ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ..ਇਹ ਫੌਜ ਦਾ ਵੀ ਅਪਮਾਨ ਹੈ..ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ..ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ..ਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ..ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ..

 

ਬਾਅਦ ਵਿੱਚ ਉਹਨਾਂ ਨੂੰ ਪੈਨਸ਼ਨ ਵੀ ਨਹੀਂ ਮਿਲਣੀ। ਇਹ ਫੌਜ ਦਾ ਅਪਮਾਨ ਹੈ ਅਤੇ ਦੇਸ਼ ਦੇ ਨੌਜਵਾਨਾਂ ਨਾਲ ਧੋਖਾ ਹੈ। ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ ਅਣਜਾਣੇ ਵਿੱਚ ਲਏ ਗਏ ਫੈਸਲੇ ਦਾ ਨਤੀਜਾ ਹੈ। ਅਸੀਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ।