ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਗਈ ਮਹਿਲਾ ਦੀ ਸੜਕ ਹਾਦਸੇ ’ਚ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਗੱਗੜਭਾਣਾ, ਤਹਿ. ਬਾਬਾ ਬਕਾਲਾ ਸਾਹਿਬ, ਜ਼ਿਲਾ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ ਮਹਿਲਾ

Balbir Kaur

ਅੰਮ੍ਰਿਤਸਰ - ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਈ ਇਕ ਮਹਿਲਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਹਿਲਾ ਦੀ ਪਛਾਣ ਬਲਬੀਰ ਕੌਰ ਵਾਸੀ ਗੱਗੜਭਾਣਾ, ਤਹਿ. ਬਾਬਾ ਬਕਾਲਾ ਸਾਹਿਬ, ਜ਼ਿਲਾ ਅੰਮ੍ਰਿਤਸਰ ਦੀ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਮਨਪ੍ਰੀਤ ਸਿੰਘ ਨੇ  ਦੱਸਿਆ ਕਿ ਬੀਤੀ 5 ਜੂਨ ਨੂੰ ਜ਼ਿਲ੍ਹਾ ਗੁਰਦਾਸਪੁਰ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਇਕ ਪੈਦਲ ਯਾਤਰਾ ਰਵਾਨਾ ਹੋਈ ਸੀ, ਜੋ 6 ਜੂਨ ਨੂੰ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਪੁੱਜੀ ਅਤੇ ਉਸ ਦੇ ਮਾਤਾ ਬਲਬੀਰ ਕੌਰ ਵੀ ਇਸ ਯਾਤਰਾ ’ਚ ਸ਼ਾਮਲ ਹੋ ਗਏ।

ਉਨ੍ਹਾਂ ਦੱਸਿਆ ਕਿ ਜਦੋਂ ਇਹ ਯਾਤਰਾ ਸ੍ਰੀ ਪਾਉਂਟਾ ਸਾਹਿਬ ਦੇ ਨਜ਼ਦੀਕ ਪੁੱਜੀ ਤਾਂ ਉਥੇ ਸੜਕ ਹਾਦਸੇ ਵਿਚ ਉਹਨਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇੱਟਾਂ ਨਾਲ ਲੱਦੇ ਇਕ ਟਰੱਕ ਦੇ ਬੇਕਾਬੂ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਮਨਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਉਥੋਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਜਦੋਂ ਇਸ ਹਾਦਸੇ ਬਾਰੇ ਸੂਚਿਤ ਕੀਤਾ ਗਿਆ ਤਾਂ ਸਾਡੇ ਪਰਿਵਾਰਕ ਮੈਂਬਰ ਉਸੇ ਵਕਤ ਉਥੇ ਪਹੁੰਚਣ ਲਈ ਰਵਾਨਾ ਹੋ ਗਏ।