ਅਕਾਲੀ ਆਗੂ ਕੁਲਵਿੰਦਰ ਸਿੰਘ ਡੇਰਾ ਅਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ
ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਵਾਗਤ
ਫ਼ਤਹਿਗੜ੍ਹ ਸਾਹਿਬ: ਹਲਕੇ ਦੇ ਸੀਨੀਅਰ ਅਕਾਲੀ ਆਗੂ ਕੁਲਵਿੰਦਰ ਸਿੰਘ ਡੇਰਾ ਅਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਵਿਧਾਇਕ ਲਖਬੀਰ ਸਿੰਘ ਰਾਏ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਪਿੰਡ ਡੇਰਾ ਮੀਰ ਮੀਰਾਂ ਵਿਖੇ ਇਕ ਪ੍ਰੋਗਰਾਮ ਆਯੋਜਤ ਕੀਤਾ ਗਿਆ, ਜਿਸ ਵਿਚ ਵਿਧਾਇਕ ਲਖਬੀਰ ਸਿੰਘ ਰਾਏ ਨੇ ਖ਼ਾਸ ਤੌਰ ’ਤੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ: ਅਟਾਰੀ ਬਾਰਡਰ ਸਮੇਤ ਫਾਜ਼ਿਲਕਾ ਅਤੇ ਫਿਰੋਜ਼ਪੁਰ 'ਚ ਹੁਣ ਸ਼ਾਮ 6:30 ਵਜੇ ਹੋਵੇਗੀ ਰੀਟਰੀਟ ਸੈਰੇਮਨੀ
ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਵਰਕਰਾਂ ਨੂੰ ਪੁਰਾ ਮਾਣ-ਸਤਿਕਾਰ ਦਿਤਾ ਜਾਂਦਾ ਹੈ। ਪੰਜਾਬ ਵਿਚ ਭਗਵੰਤ ਮਾਨ ਸਰਕਾਰ ਵਲੋਂ ਵੱਡੇ ਪਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤਕ ਪਹੁੰਚਾਇਆ ਜਾ ਰਿਹਾ ਹੈ। ਉਥੇ ਹੀ ਕੁਲਵਿੰਦਰ ਸਿੰਘ ਡੇਰਾ ਨੇ ਭਰੋਸਾ ਦਵਾਇਆ ਕਿ ਆਮ ਆਦਮੀ ਪਾਰਟੀ ਵਲੋਂ ਜਿਥੇ ਵੀ ਉਨ੍ਹਾਂ ਦੀ ਡਿਊਟੀ ਲਗਾਈ ਜਾਵੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।