ਅਬੋਹਰ 'ਚ ਅਵਾਰਾ ਪਸ਼ੂ ਨੇ ਬਾਈਕ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਹਸਪਤਾਲ ਭਰਤੀ
ਅਵਾਰਾ ਪਸ਼ੂ ਨਾਲ ਜਾਂਦੀਆਂ ਹਨ ਲੋਕਾਂ ਦੀਆਂ ਮੌਤਾਂ
ਅਬੋਹਰ: ਅਬੋਹਰ ਦੀ ਮੰਡੀ ਨੰਬਰ 4 ਨੇੜੇ ਪਸ਼ੂ ਨਾਲ ਟਕਰਾਉਣ ਕਾਰਨ ਬਾਈਕ ਸਵਾਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸ ਨੂੰ ਲਹੂ-ਲੁਹਾਨ ਹਾਲਤ 'ਚ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਹੈ। ਜਿਥੇ ਉਸਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਇਕ ਜਾਨਵਰ ਨੇ 8 ਸਾਲ ਦੀ ਬੱਚੀ ਨੂੰ ਵੀ ਟੱਕਰ ਮਾਰ ਕੇ ਜ਼ਖ਼ਮੀ ਕਰ ਦਿਤਾ ਹੈ।
ਇਹ ਵੀ ਪੜ੍ਹੋ: ਸੂਬੇ 'ਚ ਕੱਲ਼੍ਹ ਤੋਂ ਦੇਖਣ ਨੂੰ ਮਿਲੇਗਾ ਬਿਪਰਜੋਈ ਦਾ ਅਸਰ ਘੱਟ, ਠੰਡੀਆਂ ਹਵਾਵਾਂ ਦੇ ਨਾਲ ਪਵੇਗਾ ਮੀਂਹ
ਇਲਾਜ ਅਧੀਨ ਹਰਮੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪੱਕੀ ਟਿੱਬੀ ਜ਼ਿਲ੍ਹਾ ਮੁਕਤਸਰ ਸਾਹਿਬ ਸ਼ਨੀਵਾਰ ਨੂੰ ਮੋਟਰਸਾਈਕਲ 'ਤੇ ਪਿੰਡ ਤੋਂ ਸ਼ਹਿਰ ਨੂੰ ਆ ਰਿਹਾ ਸੀ। ਜਦੋਂ ਉਹ ਮੰਡੀ ਨੰਬਰ 4 ਨੇੜੇ ਪਹੁੰਚਿਆ ਤਾਂ ਅਚਾਨਕ ਇਕ ਪਸ਼ੂ ਸੜਕ 'ਤੇ ਆ ਗਿਆ, ਜਿਸ ਕਾਰਨ ਮੋਟਰਸਾਈਕਲ ਟਕਰਾ ਕੇ ਡਿੱਗ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਇਸ ਦੀ ਸੂਚਨਾ ਐਂਬੂਲੈਂਸ ਨੂੰ ਦਿਤੀ, ਜਿਸ 'ਤੇ ਐਂਬੂਲੈਂਸ ਚਾਲਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ: ਗੁਜਰਾਤ ਪਹੁੰਚੇ ਅਮਿਤ ਸ਼ਾਹ, ਚੱਕਰਵਾਤ ਬਿਪਰਜੋਏ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
ਜਾਣਕਾਰੀ ਦਿੰਦੇ ਹੋਏ ਇਕ ਫੁੱਲ ਵਿਕਰੇਤਾ ਨੇ ਦਸਿਆ ਕਿ ਇਕ 8 ਸਾਲ ਦੀ ਬੱਚੀ ਨੂੰ ਵੀ ਇਕ ਬੇਸਹਾਰਾ ਜਾਨਵਰ ਨੇ ਟੱਕਰ ਮਾਰ ਦਿਤੀ ਜੋ ਕਿ ਵਾਲ-ਵਾਲ ਬਚ ਗਈ। ਦੱਸ ਦੇਈਏ ਕਿ ਨਗਰ ਨਿਗਮ ਅਬੋਹਰ ਵਲੋਂ ਸ਼ਹਿਰ ਵਿਚ ਬੇਸਹਾਰਾ ਪਸ਼ੂਆਂ ਨੂੰ ਫੜਨ ਦਾ ਕੰਮ ਪਿਛਲੇ ਇਕ ਮਹੀਨੇ ਤੋਂ ਬੰਦ ਕੀਤੇ ਜਾਣ ਕਾਰਨ ਪਸ਼ੂਆਂ ਦੀ ਗਿਣਤੀ ਵਿਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਸ਼ਹਿਰ ਵਿਚ ਹਾਦਸਿਆਂ ਵਿਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਸਮਾਜ ਸੇਵੀਆਂ ਨੇ ਇਸ ਮੁਹਿੰਮ ਨੂੰ ਦੁਬਾਰਾ ਸ਼ੁਰੂ ਕਰਨ ਦੀ ਮੰਗ ਕੀਤੀ ਹੈ।