ਅਮਿਤ ਸ਼ਾਹ ਦੀ ਗੁਰਦਾਸਪੁਰ ਰੈਲੀ ਤੋਂ ਪਹਿਲਾ ਬਠਿੰਡਾ ਤੋਂ ਕੌਮੀ ਇਨਸਾਫ਼ ਮੋਰਚੇ ਦੇ ਆਗੂ ਨੂੰ ਹਿਰਾਸਤ ’ਚ ਲਿਆ, ਵਿਰੋਧ ਹੋਣ ਦੀ ਸੰਭਾਵਨਾ ਸੀ

ਏਜੰਸੀ

ਖ਼ਬਰਾਂ, ਪੰਜਾਬ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਭਾਜਪਾ ਦੇ ਮੈਗਾ ਆਊਟਰੀਚ ਪ੍ਰੋਗਰਾਮ 'ਸੰਪਰਕ ਸੇ ਸਮਰਥਨ' ਤਹਿਤ ਗੁਰਦਾਸਪੁਰ 'ਚ ਰੈਲੀ ਨੂੰ ਸੰਬੋਧਨ ਕਰਨਗੇ

photo

 

ਬਠਿੰਡਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮਾਂਡਵੀਆ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਲੁਧਿਆਣਾ, ਸੰਗਰੂਰ ਅਤੇ ਗੁਰਦਾਸਪੁਰ ਵਿਚ ਰੈਲੀਆਂ ਨੂੰ ਸੰਬੋਧਨ ਕਰਨ ਵਾਲੇ ਹਨ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਰੈਲੀਆਂ ਦੇ ਵਿਰੋਧ ਤੋਂ ਡਰਦਿਆਂ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੂੰ ਹਿਰਾਸਤ ਵਿਚ ਲੈਣਾ ਸ਼ੁਰੂ ਕਰ ਦਿਤਾ ਹੈ। ਫਰੰਟ ਦੇ ਆਗੂ ਗੁਰਦੀਪ ਸਿੰਘ ਨੂੰ ਸ਼ਨੀਵਾਰ ਸਵੇਰੇ ਹੀ ਬਠਿੰਡਾ ਤੋਂ ਹਿਰਾਸਤ ਵਿਚ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਭਾਜਪਾ ਦੇ ਮੈਗਾ ਆਊਟਰੀਚ ਪ੍ਰੋਗਰਾਮ 'ਸੰਪਰਕ ਸੇ ਸਮਰਥਨ' ਤਹਿਤ ਗੁਰਦਾਸਪੁਰ 'ਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ 17 ਜੂਨ ਨੂੰ ਲੁਧਿਆਣਾ ਅਤੇ ਸੰਗਰੂਰ ਵਿਚ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸੇ ਤਰ੍ਹਾਂ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਵੀ ਆਨੰਦਪੁਰ ਸਾਹਿਬ ਦੇ ਬਠਿੰਡਾ ਵਿਚ ਰੈਲੀਆਂ ਨੂੰ ਸੰਬੋਧਨ ਕਰਨ ਦੀ ਸੰਭਾਵਨਾ ਹੈ। ਇਨ੍ਹਾਂ ਰੈਲੀਆਂ ਦੇ ਆਯੋਜਨ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਵਿਚ ਭਾਜਪਾ ਦਾ ਵਿਸਥਾਰ ਕਰਨਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੌਮੀ ਇਨਸਾਫ਼ ਮੋਰਚਾ ਦੇ ਆਗੂ ਗੁਰਦੀਪ ਸਿੰਘ ਨੂੰ ਪੁਲਿਸ ਨੇ ਸ਼ਨੀਵਾਰ ਸਵੇਰੇ ਬਠਿੰਡਾ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿਚ ਲਿਆ ਹੈ। ਹਿਰਾਸਤ 'ਚ ਜਾਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰੈਲੀ ਐਤਵਾਰ ਨੂੰ ਗੁਰਦਾਸਪੁਰ 'ਚ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਰੈਲੀ ਵਾਲੀ ਥਾਂ ਨੇੜੇ ਹੋਣੀ ਸੀ, ਜਿਸ ਲਈ ਉਨ੍ਹਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।