ਨਹੀਂ ਰਹੇ ਉੱਘੇ ਪੰਜਾਬੀ ਗਾਇਕ ਰੰਗਾ ਸਿੰਘ ਮਾਨ, ਲੰਬੇ ਸਮੇਂ ਤੋਂ ਸਨ ਬੀਮਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਗਾਇਕੀ ਰਾਹੀਂ ਲੰਮਾ ਸਮਾਂ ਪੰਜਾਬੀ ਸੱਭਿਆਚਾਰ ਦੀ ਸੇਵਾ ਕੀਤੀ

photo

 

ਸ੍ਰੀ ਮੁਕਤਸਰ ਸਾਹਿਬ- ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸ੍ਰੀ ਮੁਕਤਸਰ ਸਾਹਿਬ ਵਾਸੀ ਪ੍ਰਸਿੱਧ ਪੰਜਾਬੀ ਗਾਇਕ ਰੰਗਾ ਸਿੰਘ ਮਾਨ ਦਾ ਦਿਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬੀਮਾਰ ਚਲ ਰਹੇ ਸਨ।

ਇਹ ਵੀ ਪੜ੍ਹੋ: ਫਤਿਹਾਬਾਦ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਭੈਣ-ਭਰਾ ਅਤੇ ਜੀਜੇ ਦੀ ਮੌਤ 

ਉਨ੍ਹਾਂ ਗਾਇਕੀ ਰਾਹੀਂ ਲੰਮਾ ਸਮਾਂ ਪੰਜਾਬੀ ਸੱਭਿਆਚਾਰ ਦੀ ਸੇਵਾ ਕੀਤੀ। ਉਨ੍ਹਾਂ ਦੇ ਗੀਤ ਦੂਰਦਰਸ਼ਨ ਕੇਂਦਰ ਜਲੰਧਰ ਅਤੇ ਆਲ ਇੰਡੀਆ ਰੇਡੀਓ 'ਤੇ ਆਮ ਤੌਰ 'ਤੇ ਟੈਲੀਕਾਸਟ ਹੁੰਦੇ ਰਹਿੰਦੇ ਸਨ।  ਰੰਗਾ ਸਿੰਘ ਮਾਨ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਦੇ ਸਪੁੱਤਰ ਗੁਰਮੀਤ ਸਿੰਘ ਮਾਨ ਲੈਕਚਰਾਰ ਨੇ ਦਸਿਆ ਕਿ ਅੰਤਿਮ ਸਸਕਾਰ ਸ਼ਿਵ ਧਾਮ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਾਮ 4 ਵਜੇ ਹੋਵੇਗਾ। 

ਇਹ ਵੀ ਪੜ੍ਹੋ: ਪੰਜਾਬ ਦੇ ਬੱਚਿਆਂ ਦਾ ਪੰਜਾਬੀ ਬੋਲਣ, ਲਿਖਣ, ਪੜ੍ਹਨ ਵਿਚ ਸਰਵੋਤਮ ਪ੍ਰਦਰਸ਼ਨ