ਸੁਵਿਧਾ ਕੇਂਦਰ ਵਿਚ ਕਰੀਬ 20 ਲੱਖ ਰੁਪਏ ਚੋਰੀ, ਕੈਸ਼ ਲਾਕਰ ਲੈ ਕੇ ਫ਼ਰਾਰ ਹੋਏ ਲੁਟੇਰੇ
ਸੀ.ਸੀ.ਟੀ.ਵੀ. ਕੈਮਰੇ ਤੋਂ ਇਲਾਵਾ ਡੀ.ਵੀ.ਆਰ. ਵੀ ਲੈ ਕੇ ਹੋਏ ਫ਼ਰਾਰ
ਬਠਿੰਡਾ: ਬਠਿੰਡਾ ਮਿੰਨੀ ਸਕੱਤਰੇਤ ਸਥਿਤ ਸੁਵਿਧਾ ਕੇਂਦਰ 'ਚ ਚੋਰਾਂ ਨੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰ ਲਈ ਹੈ। ਲੁਟੇਰੇ ਸੁਵਿਧਾ ਕੇਂਦਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਤੋਂ ਇਲਾਵਾ ਡੀ.ਵੀ.ਆਰ. ਵੀ ਲੈ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੇ ਐਸ.ਐਚ.ਓ .ਅਤੇ ਡੀ.ਐਸ.ਪੀ. ਸਿਟੀ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ।
ਇਹ ਵੀ ਪੜ੍ਹੋ: ਕੈਨੇਡਾ ’ਚ ਪੰਜਾਬੀ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਇਸ ਦੇ ਨਾਲ ਹੀ ਫੋਰੈਂਸਿਕ ਮਾਹਿਰਾਂ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲਿਆ। ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਚੋਰ ਸੁਵਿਧਾ ਕੇਂਦਰ ਵਿਚ ਰੱਖੇ ਕੈਸ਼ ਲਾਕਰ ਨੂੰ ਹੀ ਚੋਰੀ ਕਰਕੇ ਲੈ ਗਏ, ਜਿਸ ਵਿਚ 18 ਤੋਂ 20 ਲੱਖ ਰੁਪਏ ਦੀ ਨਕਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਘਟਨਾ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਇਹ ਵੀ ਪੜ੍ਹੋ: ਕਪੂਰਥਲਾ 'ਚ 1.3 ਕਿਲੋ ਅਫੀਮ ਸਮੇਤ 2 ਨਸ਼ਾ ਤਸਕਰ ਕਾਬੂ, ਮੁਲਜ਼ਮ ਸਾਇਕਲ 'ਤੇ ਕਰਦੇ ਸਨ ਨਸ਼ੇ ਦੀ ਸਪਲਾਈ
ਜਾਣਕਾਰੀ ਅਨੁਸਾਰ ਜਦੋਂ ਸੁਰੱਖਿਆ ਕਰਮਚਾਰੀ ਸਵੇਰੇ 9 ਵਜੇ ਦੇ ਕਰੀਬ ਸੁਵਿਧਾ ਕੇਂਦਰ 'ਤੇ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਕੇਂਦਰ ਦੇ ਮੁੱਖ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਅੰਦਰੋਂ ਡੀ.ਵੀ.ਆਰ. ਵੀ ਗਾਇਬ ਸੀ। ਜਦੋਂ ਉਸ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਅੰਦਰੋਂ ਨਕਦੀ ਗਾਇਬ ਸੀ। ਡੀ.ਐਸ.ਪੀ. ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਜਲਦ ਹੀ ਮਾਮਲਾ ਸੁਲਝਾ ਲਿਆ ਜਾਵੇਗਾ।