ਏਡਜ਼ ਦੇ ਕਹਿਰ `ਚ ਫਸ ਰਹੀ ਹੈ ਪੰਜਾਬ ਦੀ ਜਵਾਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਿਥੇ ਪੰਜਾਬ `ਚ ਦਿਨ ਬ ਦਿਨ ਨਸ਼ੇ ਦੀ ਆਮਦ ਵੱਧ ਰਹੀ ਹੈ, ਉਥੇ ਹੀ ਪੰਜਾਬ ਦੇ ਨੌਜ਼ਵਾਨ ਨਸਿਆ ਦੇ

injection

ਜਿਥੇ ਪੰਜਾਬ `ਚ ਦਿਨ ਬ ਦਿਨ ਨਸ਼ੇ ਦੀ ਆਮਦ ਵੱਧ ਰਹੀ ਹੈ, ਉਥੇ ਹੀ ਪੰਜਾਬ ਦੇ ਨੌਜ਼ਵਾਨ ਨਸਿਆ ਦੇ ਨਾਲ ਨਾਲ ਏਡਜ਼ ਦਾ ਸ਼ਿਕਾਰ ਵੀ ਹੋ ਰਹੇ ਹਨ। ਸੂਬੇ `ਚ ਏਡਜ਼ ਦੇ ਮਰੀਜਾਂ ਦੀ ਗਿਣਤੀ `ਚ ਕਈ ਗੁਣਾ ਵਾਧਾ ਹੋਇਆ ਹੈ। ਤੁਹਾਨੂੰ ਦਸ ਦੇਈਏ ਕੇ ਏਡਜ਼ ਵੀ ਉਹਨਾਂ ਨੌਜਵਾਨਾਂ ਨੂੰ ਹੋ ਰਹੀ ਹੈ ਜਿਹੜੇ ਕਾਫੀ ਸਮੇਂ  ਤੋਂ ਨਸ਼ੇ ਦਾ ਸੇਵਨ ਕਰ ਰਹੇ ਸਨ।

ਇਸ ਮੌਕੇ ਇਸ ਮਾਮਲੇ ਸਬੰਧੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਨਸ਼ੇੜੀ ਇਕੋ ਸਰਿੰਜ ਨੂੰ ਵਾਰ-ਵਾਰ ਵਰਤਦੇ ਹਨ। ਇਸ ਕਰਕੇ ਏਡਜ਼ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਏਡਜ਼ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸਰਕਾਰੀ ਤੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਿਆਂ ਦੇ ਨਾਲ ਕਾਲੇ ਪੀਲੀਏ ਦਾ ਇਲਾਜ ਵੀ ਹੋਏਗਾ।

ਉਹਨਾਂ ਦਾ ਇਹ ਵੀ ਕਹਿਣਾ ਹੈ ਪੰਜਾਬ ਦੇ ਨੌਜਵਾਨ ਕਾਫੀ ਵੱਡੀ ਮਾਤਰਾ `ਚ ਨਸ਼ੇ ਦੇ ਆਦੀ ਹਨ। ਜਿਸ ਕਰਕੇ ਨੌਜਵਾਨਾਂ ਨੂੰ ਇਸ ਭਿਆਨਕ ਬਿਮਾਰੀ ਨੇ ਘੇਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਜ਼ਿਲ੍ਹੇ ਦੇ ਦਾਖਾ ਇਲਾਕੇ ਦੇ ਕੁਝ ਪਿੰਡਾਂ ਦਾ ਸਰਵੇ ਕਰਨ ਉਪਰੰਤ ਇਲਾਕੇ `ਚ 63 ਨਸ਼ੇੜੀਆਂ ਦੇ ਹਸਪਤਾਲਾਂ ਵਿਚ ਦਾਖਲੇ ਸਮੇਂ ਕੀਤੇ ਗਏ ਟੈਸਟਾਂ ਤੋਂ ਪਤਾ ਲੱਗਾ ਕਿ ਇਨ੍ਹਾਂ ’ਚੋਂ 55 ਮਰੀਜ਼ ਕਾਲੇ ਪੀਲੀਏ `ਤੇ 26 ਮਰੀਜ਼ ਏਡਜ਼ ਤੋਂ ਪੀੜਤ ਸਨ।

ਮਰੀਜਾਂ ਨੂੰ ਕਿਹਾ ਗਿਆ ਹੈ ਕੇ ਉਹਨਾਂ ਦਾ ਇਲਾਜ਼ ਮੁਫ਼ਤ ਹੈ। ਤੇ ਜਲਦੀ ਤੋਂ ਜਲਦੀ ਇਲਾਜ਼ ਕਰਵਾਇਆ ਜਾਵੇ ਤਾ ਜੋ ਪੰਜਾਬ ਦੇ ਨੌਜਵਾਨਾਂ ਨੂੰ ਇਸ ਦਲਦਲ `ਚੋ ਕੱਢਿਆ ਜਾ ਸਕੇ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਮਨੋਰੋਗਾਂ ਦੇ ਸੇਵਾ-ਮੁਕਤ ਮਾਹਿਰਾਂ ਦੀਆਂ ਸੇਵਾਵਾਂ ਲੈਣ ਤੇ ਪ੍ਰਾਈਵੇਟ ਮਾਹਿਰਾਂ ਦੀਆਂ ਪੂਰਾ ਸਮਾਂ ਜਾਂ ਪਾਰਟ ਟਾਈਮ ਸੇਵਾਵਾਂ ਹਾਸਲ ਕਰਨ ਦੇ ਹੁਕਮ ਦਿੱਤੇ ਹਨ।ਉਹਨਾਂ ਦਾ ਕਹਿਣਾ ਹੈ ਸੂਬੇ `ਚ ਵੱਧ ਤੋਂ ਵੱਧ ਨਸ਼ਾ ਛਡਾਉ ਕੇਂਦਰ ਸਥਾਪਿਤ ਕੀਤੇ ਜਾਣਗੇ। ਜਿਸ ਕਾਰਨ ਪੀੜਤ ਵੱਡੀ ਮਾਤਰਾ `ਚ ਆਪਣਾ ਇਲਾਜ ਕਰਵਾ ਸਕਣਗੇ।