ਕੈਪਟਨ ਸਰਕਾਰ ਗੌਰਮਿੰਟ ਸਕੂਲਾਂ 'ਚ ਬੱਚਿਆਂ ਦੀ ਘੱਟ ਰਹੀ ਗਿਣਤੀ ਤੋਂ ਚਿੰਤਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਲਗਾਤਾਰ ਘਟ ਰਹੀ ਹਾਜ਼ਰੀ ਨੂੰ ਲੈ ਕੇ ਫ਼ਿਕਰਮੰਦ ਹੈ। ਸਰਕਾਰ ਨੇ ਪੰਜਾਬ ਯੂਨੀਵਰਸਟੀ ਦੇ...

Chairman B.S Ghuman With Others

ਐਸ.ਏ.ਐਸ. ਨਗਰ,  ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਲਗਾਤਾਰ ਘਟ ਰਹੀ ਹਾਜ਼ਰੀ ਨੂੰ ਲੈ ਕੇ ਫ਼ਿਕਰਮੰਦ ਹੈ। ਸਰਕਾਰ ਨੇ ਪੰਜਾਬ ਯੂਨੀਵਰਸਟੀ ਦੇ ਉਪ ਕੁਲਪਤੀ ਪ੍ਰੋ. ਬੀ.ਐਸ. ਘੁੰਮਣ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ਦੀ ਪਲੇਠੀ ਮੀਟਿੰਗ ਸਕੂਲ ਬੋਰਡ ਵਿਚ ਹੋਈ ਹੈ,

ਸਰਕਾਰ ਨੇ ਮਸਲੇ ਗੰਭੀਰਤਾ ਨਾਲ ਲੈਂਦਿਆਂ ਕਮੇਟੀ ਵਿਚ ਪੰਜਾਬ ਤੋਂ ਬਾਹਰਲੇ ਸਿਖਿਆ ਮਾਹਿਰ ਵੀ ਸ਼ਾਮਲ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਦੇ ਉਚ ਅਫ਼ਸਰਾਂ ਤੋਂ ਲੈ ਕੇ ਦਰਜਾ ਚਾਰ ਮੁਲਾਜ਼ਮ ਹਨ, ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਨੇ ਪਾਉਣ ਲਈ ਕਾਨੂੰਨ ਬਣਾਉਣ 'ਤੇ ਗੰਭੀਰਤਾ ਨਾਲ ਵਿਚਾਰ ਕਰਨਾ ਸ਼ੁਰੂ ਕਰ ਦਿਤਾ ਹੈ। ਕਮੇਟੀ ਨੇ ਇਕ ਅਹਿਮ ਫ਼ੈਸਲੇ ਰਾਹੀਂ ਨੌਵੀਂ ਕਲਾਸ ਦੇ ਬੱਚਿਆਂ ਨੂੰ ਭਵਿੱਖ ਲਈ ਕਿੱਤਾ ਚੁਨਣ ਲਈ ਗਾਈਡ ਕਰਨਾ ਸ਼ੁਰੂ ਕਰ ਦਿਤਾ ਜਾਵੇਗਾ।

ਇਸ ਮੀਟਿੰਗ ਵਿਚ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਸ਼ਾਂਤ ਗੋਇਲ, ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਮਨੋਹਰ ਕਾਂਤ ਕਲੋਹੀਆ, ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ ਤੇ ਸਿੱਖਿਆ ਸ਼ਾਸ਼ਤਰੀ ਉਚੇਚੇ ਤੌਰ 'ਤੇ ਸ਼ਾਮਲ ਹੋਏ।
ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੂੰ ਇਸ ਕਮੇਟੀ ਦਾ ਮੈਂਬਰ ਸਕੱਤਰ ਨਿਯੁਕਤ ਕੀਤਾ ਹੈ।