ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦਰਬਾਰ ਸਾਹਿਬ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ........

Gurbachan Singh Addressing the Sangat

ਅੰਮ੍ਰਿਤਸਰ :  ਦਰਬਾਰ ਸਾਹਿਬ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਣ ਵਾਲੇ ਅਣਖੀ ਤੇ ਸਿਦਕੀ ਸਿੱਖ ਸਨ ਜਿਨ੍ਹਾਂ ਨੇ ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਉਂਦਿਆਂ ਸ਼ਹਾਦਤ ਦਿਤੀ।

ਉਨ੍ਹਾਂ ਕਿਹਾ ਕਿ ਭਾਈ ਸਾਹਿਬ ਦਾ ਜੀਵਨ ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਲਈ ਇਕ ਮਿਸਾਲ ਹੈ ਅਤੇ ਸਿੱਖ ਮਾਪਿਆਂ ਨੂੰ ਅਪਣੇ ਬੱਚਿਆਂ ਨੂੰ ਸਿੱਖੀ ਸਰੂਪ ਵਿਚ ਪ੍ਰਪੱਕ ਕਰਨ ਲਈ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਇਸ ਉਪ੍ਰੰਤ ਸਜੇ ਦੀਵਾਨ ਵਿਚ ਸਿੱਖ ਕੌਮ ਦੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਜ਼ੋਸ਼ੀਲੀਆਂ ਵਾਰਾਂ ਰਾਹੀਂ ਸੰਗਤ ਨੂੰ ਭਾਈ ਤਾਰੂ ਸਿੰਘ ਦੇ ਇਤਿਹਾਸਕ ਪ੍ਰਸੰਗ ਨਾਲ ਜੋੜਿਆ।