ਈਸ਼ਾ ਕਾਲੀਆ ਨੇ ਹੁਸ਼ਿਆਰਪੁਰ ਦੇ ਡੀਸੀ ਵਜੋਂ ਸੰਭਾਲਿਆ ਆਹੁਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੁਸ਼ਿਆਰਪੁਰ, 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਨੂੰ ਹੁਸ਼ਿਆਰਪੁਰ ਵਿਚ ਲੋਕ ਲਹਿਰ ਬਣਾਇਆ ਜਾਵੇਗਾ, ਕਿਉਾਕਿ ਸੂਬੇ ਨੂੰ ਤੰਦਰੁਸਤ ਅਤੇ ਸਿਹਤਮੰਦ ਬਣਾਉਣ ਲਈ ...

Esha Kalia

ਹੁਸ਼ਿਆਰਪੁਰ, 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਨੂੰ ਹੁਸ਼ਿਆਰਪੁਰ ਵਿਚ ਲੋਕ ਲਹਿਰ ਬਣਾਇਆ ਜਾਵੇਗਾ, ਕਿਉਾਕਿ ਸੂਬੇ ਨੂੰ ਤੰਦਰੁਸਤ ਅਤੇ ਸਿਹਤਮੰਦ ਬਣਾਉਣ ਲਈ ਜਨਤਾ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ | ਇਹ ਵਿਚਾਰ ਈਸ਼ਾ ਕਾਲੀਆ ਨੇ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਦਿਆਂ ਪ੍ਰਗਟ ਕੀਤੇ | ਇਸ ਮੌਕੇ ਐਸ.ਐਸ.ਪੀ ਜੇ. ਏਲਨਚੇਲੀਅਨ ਵੀ ਮੌਜੂਦ ਸਨ | 

2009 ਬੈਚ ਦੇ ਆਈ.ਏ.ਐਸ. ਈਸ਼ਾ ਕਾਲੀਆ ਨੇ ਕਿਹਾ ਕਿ ਜਿਥੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਗਤੀਵਿਧੀਆ ਹੋਰ ਤੇਜ਼ ਕੀਤੀਆਂ ਜਾਣਗੀਆਂ, ਉਥੇ ਜ਼ਿਲ੍ਹੇ ਵਿਚੋਂ ਨਸ਼ੇ ਦੇ ਖ਼ਾਤਮੇ ਲਈ ਵੀ ਵਿਸ਼ੇਸ਼ ਕਦਮ ਪੁੱਟੇ ਜਾਣਗੇ | ਉਨ੍ਹਾਂ ਕਿਹਾ ਕਿ ਡੈਪੋ ਮੁਹਿੰਮ ਵਿਚ ਵੱਡੇ ਪੱਧਰ 'ਤੇ  ਵਲੰਟੀਅਰਾਂ ਦਾ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਜ਼ਿਲ੍ਹਾ ਵਾਸੀ ਨਸ਼ਿਆਂ ਦੇ ਖਾਤਮੇ ਲਈ ਇਕਜੁੱਟ ਹੋ ਗਏ ਹਨ | 

ਈਸ਼ਾ ਕਾਲੀਆ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਵੀ ਲਿਆ | ਉਨ੍ਹਾਂ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਬ-ਡਵੀਜਨ ਪੱਧਰ 'ਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿਤਾ ਗਿਆ |

ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ.ਡੀ.ਐਮ. ਦਸੂਹਾ ਹਰਚਰਨ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਹਰਦੀਪ ਸਿੰਘ ਧਾਲੀਵਾਲ, ਨਵ-ਨਿਯੁਕਤ ਐਸ.ਡੀ.ਐਮ. ਮੁਕੇਰੀਆ ਅਦਿਤਿਆ ਉਪਲ, ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ, ਆਈ.ਏ.ਐਸ. (ਅੰਡਰ ਟਰੇਨਿੰਗ) ਗੌਤਮ ਜੈਨ, ਸਹਾਇਕ ਕਮਿਸ਼ਨਰ ਅਮਿਤ ਸਰੀਨ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ |