ਸਿਹਤ ਵਿਭਾਗ ਵਲੋਂ ਰੋਡਵੇਜ਼ ਵਰਕਸ਼ਾਪ ਦੀ ਅਚਨਚੇਤ ਚੈਕਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਨੇ ਪੰਜਾਬ ਰੋਡਵੇਜ਼ ਵਰਕਸ਼ਾਪ ਫ਼ਿਰੋਜ਼ਪੁਰ ਸ਼ਹਿਰ ਦੀ ਅਚਨਚੇਤ ਚੈਕਿੰਗ ਕੀਤੀ | ਚੈਕਿੰਗ  ਦੌਰਾਨ ਟੀਮ...

Health Department inspecting Punjab Roadways Workshop

ਫ਼ਿਰੋਜ਼ਪੁਰ, ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਨੇ ਪੰਜਾਬ ਰੋਡਵੇਜ਼ ਵਰਕਸ਼ਾਪ ਫ਼ਿਰੋਜ਼ਪੁਰ ਸ਼ਹਿਰ ਦੀ ਅਚਨਚੇਤ ਚੈਕਿੰਗ ਕੀਤੀ | ਚੈਕਿੰਗ  ਦੌਰਾਨ ਟੀਮ ਵਲੋਂ ਰੋਡਵੇਜ਼ ਵਰਕਸ਼ਾਪ ਅੰਦਰ ਪਏ ਟਾਇਰਾਂ ਵਿਚ  ਬਹੁਤ ਸਾਰਾ ਡੇਂਗੂ ਬਿਮਾਰੀ ਫੈਲਾਉਣ ਵਾਲਾ ਏਡੀਜ਼ ਮੱਛਰ ਦਾ ਲਾਰਵਾ ਪਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਗੁਰਮਿੰਦਰ ਸਿੰਘ ਨੇ ਦਸਿਆ ਕਿ ਡੇਂਗੂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ |

ਉਨ੍ਹਾਂ ਦਸਿਆ ਕਿ ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਚਰਨਜੀਤ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਤੇ ਆਧਾਰਿਤ ਟੀਮ ਵਲੋਂ ਪੰਜਾਬ ਰੋਡਵੇਜ਼ ਵਰਕਸ਼ਾਪ ਫ਼ਿਰੋਜ਼ਪੁਰ ਸ਼ਹਿਰ ਦੀ ਅਚਨਚੇਤ ਚੈਕਿੰਗ ਦੌਰਾਨ ਇਹ ਲਾਰਵਾ ਪਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਲਾਰਵਾ ਮਿਲਣ 'ਤੇ ਪੰਜਾਬ ਮਿਉਾਸੀਪਲ ਐਕਟ 1911 ਦੀ ਧਾਰਾ 211, 219 ਦੇ ਤਹਿਤ ਸਬੰਧਿਤ ਸੰਸਥਾ ਦਾ ਚਲਾਨ ਕੀਤਾ ਗਿਆ ਹੈ |

ਉਨ੍ਹਾਂ ਦਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਵਰਕਸ਼ਾਪ ਵਿੱਚ ਪਏ ਟਾਈਰਾਂ ਨੂੰ ਸਾਫ਼ ਰੱਖਿਆ ਜਾਵੇ ਅਤੇ  ਬਰਸਾਤ ਦਾ ਪਾਣੀ ਇਕੱਠਾ ਨਾ ਹੋਣ ਦਿਤਾ ਜਾਵੇ |  ਸਿਵਲ ਸਰਜਨ ਡਾ. ਗੁਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਹਸਪਤਾਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਦੀ ਸੰਸਥਾ ਵਿਚ ਡੇਂਗੂ ਦਾ ਸੱਕੀ ਮਰੀਜ਼ ਆਉਾਦਾ ਹੈ ਤਾਂ ਉਸ ਦਾ

ਬਲੱਡ ਸੈਂਪਲ ਤੁਰੰਤ ਸਿਵਲ ਹਸਪਤਾਲ ਵਿਖੇ ਜਾਂਚ ਲਈ ਭੇਜਿਆ ਜਾਵੇ ਅਤੇ ਸੰਸਥਾ ਵਿਚ ਆਉਣ ਵਾਲੇ ਡੇਂਗੂ ਦੇ ਮਰੀਜ਼ਾਂ ਦੀ ਰੋਜ਼ਾਨਾ ਰਿਪੋਰਟ ਦਫ਼ਤਰ ਸਿਵਲ ਸਰਜਨ  ਵਿਖੇ ਭੇਜਣ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ ਘਰ ਜਾ ਕੇ ਡੇਂਗੂ ਦੀ ਬਿਮਾਰੀ ਤੋ ਬਚਣ ਅਤੇ ਰੋਕਥਾਮ ਸਬੰਧੀ ਸਿਹਤ ਵਿਭਾਗ ਵਲੋਂ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ |

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਫ਼ਤਰ/ਘਰ ਵਿੱਚ ਡੇਂਗੂ ਮੱਛਰ ਦਾ ਲਾਰਵਾ ਮਿਲਦਾ ਹੈ ਤਾਂ ਉਸ ਦੇ ਮੁਖੀ ਨੂੰ ਪੰਜਾਬ ਮਿਉਾਸੀਪਲ ਐਕਟ 1911 ਦੀਆਂ ਧਾਰਾਵਾਂ ਦੇ ਤਹਿਤ 500 ਤੋ ਲੈ ਕੇ 11000 ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ | ਇਸ ਮੌਕੇ ਨਰਿੰਦਰ ਕੁਮਾਰ, ਸੁਰੇਸ਼ ਕੁਮਾਰ ਅਤੇ ਸੁਖਮੰਦਰ ਸਿੰਘ ਆਦਿ ਹਾਜ਼ਰ ਸਨ |