ਕਾਂਗੜ ਨੇ ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਦਿਤੇ ਨਿਯੁਕਤੀ ਪੱਤਰ
ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਡਿਊਟੀ ਦੌਰਾਨ ਮਾਰੇ ਗਏ ਮੁਲਾਜ਼ਮਾਂ ਦੇ 153 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ। ਕਾਂਗੜ ਨੇ ਦਸਿਆ ਕਿ ਹੁਣ ਤਕ ਪਾਵਰਕੌਮ......
ਬਠਿੰਡਾ: ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਡਿਊਟੀ ਦੌਰਾਨ ਮਾਰੇ ਗਏ ਮੁਲਾਜ਼ਮਾਂ ਦੇ 153 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ। ਕਾਂਗੜ ਨੇ ਦਸਿਆ ਕਿ ਹੁਣ ਤਕ ਪਾਵਰਕੌਮ ਵਿਚ 1889 ਅਹੁਦਿਆਂ 'ਤੇ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਰੀਬ 300 ਹੋਰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਨਵੀਂ ਭਰਤੀ ਕੀਤੀ ਜਾਵੇਗੀ।
ਕਾਂਗੜ ਨੇ ਦਸਿਆ ਕਿ ਪੰਜਾਬ ਵਿਚ ਰੀਕਾਰਡ 12556 ਮੈਗਾਵਾਟ ਅਤੇ 2745 ਲੱਖ ਯੁਨਿਟ ਬਿਜਲੀ ਖਪਤ ਹੋਣ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲ਼ਾਈ ਤੇ ਹਰ ਕਿਸਮ ਦੇ ਬਿਜਲੀ ਖਪਤਕਾਰਾਂ ਨੂੰ ਬਿਨਾਂ ਕਿਸੇ ਪਾਵਰ ਕੱਟ ਬਿਜਲੀ ਦਿਤੀ ਜਾ ਰਹੀ ਹੈ। ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਪੰਜਾਬ ਵਿਚ ਨਿਰਵਿਘਨ ਤੇ ਵਧੀਆ ਬਿਜਲੀ ਸਪਲਾਈ ਲਈ ਰੋਪੜ ਵਿਖੇ 800 ਮੈਗਾਵਾਟ ਸੁਪਰ ਤਕਨੀਕ ਦੇ ਨਵੇਂ ਥਰਮਲ ਯੁਨਿਟ ਲਗਾਉਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।