ਪਾਕਿਸਤਾਨੀ ਪੰਜਾਬ ਦੇ ਗਵਰਨਰ ਨੇ ਗੁਰਦਵਾਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕੀਤੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲਾਂਘੇ ਦੇ ਕਾਰਜਾਂ ਪ੍ਰਤੀ ਜਾਣਕਾਰੀ ਹਾਸਲ ਕੀਤੀ

Governor of Pakistan's Punjab visited the Gurdwara Darbar Sahib Kartarpur

ਅੰਮ੍ਰਿਤਸਰ : ਪਾਕਿਸਤਾਨੀ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਹਾਜ਼ਰੀ ਭਰੀ ਅਤੇ ਕਰਤਾਰਪੁਰ ਸਾਹਿਬ ਲਾਂਘੇ ਦੇ ਕਾਰਜਾਂ ਪ੍ਰਤੀ ਜਾਣਕਾਰੀ ਹਾਸਲ ਕੀਤੀ। ਚੌਧਰੀ ਸਰਵਰ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਚਲਦੇ ਕੰਮਾਂ ਦਾ ਬੜੀ ਬਾਰੀਕੀ ਨਾਲ ਜਾਇਜ਼ਾ ਲਿਆ ਤੇ ਇਹ ਸਾਰੇ ਕੰਮ ਤਹਿ ਸਮੇਂ ਵਿਚ ਖ਼ਤਮ ਕਰਨ ਦੇ ਆਦੇਸ਼ ਦਿਤੇ।

ਉਨ੍ਹਾਂ ਕੰਮ ਦੀ ਨਿਗਰਾਨੀ ਕਰਦੇ ਅਧਿਕਾਰੀਆਂ ਨੂੰ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਦਾ ਧਿਆਨ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਵਲ ਲਗਾ ਹੋਇਆ ਹੈ। ਪਾਕਿਸਤਾਨ ਦੀ ਇਹ ਖ਼ੁਸ਼ਕਿਸਮਤੀ ਹੈ ਕਿ ਅਸੀ ਬਾਬੇ ਨਾਨਕ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਾਂ। ਇਸ ਦਿਹਾੜੇ ਨੂੰ ਮਨਾਉਣ ਲਈ ਪੂਰੀ ਦੁਨੀਆਂ ਤੋਂ ਸਿੱਖ ਪਾਕਿਸਤਾਨ ਆ ਰਹੇ ਹਨ ਤੇ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਿੱਖਾਂ ਦੀ ਮਹਿਮਾਨ ਨਿਵਾਜੀ ਵਿਚ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਿਸਾਲੀ ਤੇ ਮਿਆਰੀ ਕੰਮ ਕਰ ਕੇ ਅਸਂ ਦੁਨੀਆਂ ਨੂੰ ਦਸ ਦੇਣਾ ਹੈ ਕਿ ਅਸੀ ਸਿੱਖ ਕੌਮ ਦੇ ਬਾਨੀ ਬਾਬਾ ਨਾਨਕ ਸਾਹਿਬ ਨੂੰ ਕਿੰਨਾ ਪਿਆਰ ਕਰਦੇ ਹਾਂ।

ਇਸ ਮੌਕੇ ਉਹ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ। ਉਨ੍ਹਾਂ ਨੂੰ ਗੁਰੂ ਘਰ ਦੇ ਪ੍ਰਬੰਧਕਾਂ ਭਾਈ ਗੋਬਿੰਦ ਸਿੰਘ ਹੈੱਡ ਗ੍ਰੰਥੀ ਦਰਬਾਰ ਸਾਹਿਬ, ਨੇ ਸਿਰਪਾਉ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਗਵਰਨਰ ਦੇ ਲੋਕ ਸੰਪਰਕ ਅਧਿਕਾਰੀ ਪਵਨ ਸਿੰਘ ਅਰੋੜਾ, ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਰਜੀਤ ਸਿੰਘ ਨੂੰ ਵੀ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਤ ਕੀਤਾ ਗਿਆ।